ਮੋਗਾ : ਬਦਮਾਸ਼ ਦਾ ਘਰ ‘ਚ ਵੜ੍ਹ ਕੇ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੱਗੀ ਗੋਲੀ

ਪੰਜਾਬ ਪੁਲਿਸ ਨਸ਼ਾ ਤਸਕਰਾਂ ਖਿਲਾਫ ਐਕਸ਼ਨ ਮੋਡ ਵਿਚ ਹੈ। ਇਸੇ ਵਿਚਾਲੇ ਮੋਗਾ ਵਿਚ ਇੱਕ ਬਦਮਾਸ਼ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਬਦਮਾਸ਼ ਦੇ ਘਰ ਅੰਦਰ ਵੜ੍ਹ ਕੇ ਇਹ ਐਨਕਾਊਂਟਰ ਕੀਤਾ, ਜਿਸ ਵਿਚ ਫਾਇਰਿੰਗ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ CIA ਸਟਾਫ ਮੋਗਾ ਤੇ AGTF ਵੱਲੋਂ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ ਸੀ।

ਮਿਲੀ ਜਾਣਕਾਰੀ ਮੁਤਾਬਕ ਬਦਮਾਸ਼ ਮਲਕੀਤ ਸਿੰਘ ਇਥੇ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਪੁਲਿਸ ਨੂੰ ਇਸ ਦੇ ਇਥੇ ਹੋਣ ਦੀ ਸੂਚਨਾ ਮਿਲੀ, ਜਿਸ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਬਦਮਾਸ਼ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਪਿਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਤਾਂ ਇਹ ਬਦਮਾਸ਼ ਜ਼ਖਮੀ ਹੋ ਗਿਆ। ਇਹ ਬਦਮਾਸ਼ ਵੱਡੇ ਗੈਂਗ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਇਸ ਬਦਮਾਸ਼ ‘ਤੇ ਕਈ ਮੁਕੱਦਮੇ ਦਰਜ ਹਨ। ਇਸ ਦੇ ਸਬੰਧ ਵੱਡੇ ਗੈਂਗ ਨਾਲ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਹੁਣ ਅਗਲੀ ਕਾਰਵਾਈ ਕਰ ਰਹੀ ਹੈ।

ਇਸ ਬਾਰੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਐਕਸ ‘ਤੇ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦੇ ਹੋਏ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਗਾ, ਪੰਜਾਬ ‘ਚ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਵਿਚ ਬੈਠੇ ਵੱਡੇ ਗੈਂਗਸਟਰ ਦੇ ਗੁਰਗੇ ਮਲਕੀਤ ਸਿੰਘ ਉਰਫ਼ ਮਨੂੰ ਪੁੱਤਰ ਜਗਸੀਰ ਸਿੰਘ ਨਿਵਾਸੀ ਦੋਸਾਂਝ ਤਲਵੰਡੀ, ਮੋਗਾ ਨੂੰ ਪੁੱਗਾ ਰੋਡ, ਮੂਸਾ ਰੋਡ ਕੋਲੋਂ ਫਾਇਰਿੰਗ ਮਗਰੋਂ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਾਮੂਲੀ ਤਕਰਾਰ ਬਣੀ ਵਜ੍ਹਾ

ਡੀਜੀਪੀ ਨੇ ਲਿਖਿਆ, ਗ੍ਰਿਫਤਾਰ ਦੋਸ਼ੀ ਮਲਕੀਤ ਸਿੰਘ ਉਰਫ਼ ਮਨੂ ਨੂੰ ਏਜੀਟੀਐਫ ਟੀਮ ਵੱਲੋਂ ਜਵਾਬੀ ਗੋਲੀਬਾਰੀ ਵਿੱਚ ਉਸ ਦੇ ਖੱਬੇ ਗੋਡੇ ਵਿੱਚ ਗੋਲੀ ਲੱਗੀ ਹੈ। ਮਨੂ ਹਾਲ ਹੀ ਵਿੱਚ 19-02-2025 ਨੂੰ ਕਪੂਰਾ ਪਿੰਡ, ਮੋਗਾ ਵਿਖੇ ਹੋਏ ਕਤਲ ਵਿੱਚ ਸ਼ਾਮਲ ਸੀ ਅਤੇ 26-02-2025 ਨੂੰ ਰਾਜਾ ਢਾਬਾ, ਜਗਰਾਓਂ ਵਿਖੇ ਇੱਕ ਹੋਰ ਗੋਲੀਬਾਰੀ ਦੀ ਘਟਨਾ ਵਿੱਚ ਵੀ ਸ਼ਾਮਲ ਸੀ। ਉਸ ਦਾ ਅਪਰਾਧਿਕ ਇਤਿਹਾਸ ਰਿਹਾ ਹੈ ਅਤੇ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਸਹਿਯੋਗੀ ਸੀ। ਉਸ ਦੇ ਕੋਲੋਂ ਇੱਕ .32 ਕੈਲੀਬਰ ਪਿਸਤੌਲ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਵੀਡੀਓ ਲਈ ਕਲਿੱਕ ਕਰੋ -:

 

The post ਮੋਗਾ : ਬਦਮਾਸ਼ ਦਾ ਘਰ ‘ਚ ਵੜ੍ਹ ਕੇ ਐਨਕਾਊਂਟਰ, ਪੁਲਿਸ ਦੀ ਜਵਾਬੀ ਕਾਰਵਾਈ ‘ਚ ਲੱਗੀ ਗੋਲੀ appeared first on Daily Post Punjabi.



Previous Post Next Post

Contact Form