ਮੋਗਾ : ਦੁੱਧ ਵਾਲੇ ਟਰੱਕ ਤੇ ਬਾਈਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਹੋਈ ਦਰਦਨਾਕ ਮੌਤ

ਮੋਗਾ ਜ਼ਿਲ੍ਹੇ ਵਿਚ ਇੱਕ ਦੁੱਧ ਵਾਲੇ ਟਰੱਕ ਤੇ ਬਾਈਕ ਦੀ ਟੱਕਰ ਹੋ ਜਾਣ ਨਾਲ ਬਾਈਕ ਸਵਾਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮੰਦਭਾਗਾ ਹਾਦਸਾ ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਨੇੜੇ ਵਾਪਰਿਆ। ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਲਾਸ਼ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲੈ ਕੇ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਟਰੱਕ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਬਾਘਾਪੁਰਾਣਾ ਨੇੜੇ ਪਿੰਡ ਗਿੱਲ ਵਜੋਂ ਹੋਈ ਹੈ।


ਜਾਣਕਾਰੀ ਮੁਤਾਬਕ ਕੋਟਕਪੂਰਾ ਰੋਡ ‘ਤੇ ਪਿੰਡ ਸਿੰਘਾਵਾਲਾ ਦੇ ਬਿਜਲੀ ਗਰਿੱਡ ਕੋਲ ਇੱਕ ਦੁੱਧ ਦੇ ਟਰੱਕ ਅਤੇ ਮੋਟਰਸਾਈਕਲ ਦੀ ਟੱਕਰ ਹੋ ਗਈ, ਜਿਸ ਮਗਰੋਂ ਮੋਟਰਸਾਈਕਲ ਸਵਾਰ ਟਰੱਕ ਦੇ ਟਾਇਰਾਂ ਹੇਠ ਆ ਗਿਆ। ਮ੍ਰਿਤਕ ਮਨਜਿੰਦਰ ਸਿੰਘ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਸੁਸਾਇਟੀ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਬਰਾਮਦ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਮੋਟਰ ਸਾਈਕਲ ਸਵਾਰ ਆਪਣੇ ਪਿੰਡ ਵੱਲ ਜਾ ਰਿਹਾ ਸੀ ਕਿ ਰਾਹ ਵਿਚ ਇਹ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਪਤੀ ‘ਤੇ ਪਰਿਵਾਰ ਤੋਂ ਵੱਖ ਹੋਣ ਦਾ ਦਬਾਅ, ਪਤਨੀ ਨੂੰ ਹਾਈਕੋਰਟ ਨੇ ਕਿਹਾ-‘ਬੇਰਹਿਮ’, ਤਲਾਕ ਦੇ ਹੁਕਮ ਬਰਕਰਾਰ

ਉਥੇ ਹੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਗੁਰਜੋਧ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪੁਲਿਸ ਦਾ ਫੋਨ ਆਇਆ ਸੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਉਕਤ ਨੌਜਵਾਨ ਦੀ ਲਾਸ਼ ਟਰੱਕ ਦੇ ਟਾਇਰਾਂ ‘ਚ ਬੁਰੀ ਤਰ੍ਹਾਂ ਫਸੀ ਹੋਈ ਸੀ ਅਤੇ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

The post ਮੋਗਾ : ਦੁੱਧ ਵਾਲੇ ਟਰੱਕ ਤੇ ਬਾਈਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਨੌਜਵਾਨ ਦੀ ਹੋਈ ਦਰਦਨਾਕ ਮੌਤ appeared first on Daily Post Punjabi.



Previous Post Next Post

Contact Form