ਸ੍ਰੀ ਮੁਕਤਸਰ ਸਾਹਿਬ ਵਿਚ ਪਿਓ-ਪੁੱਤ ਨੇ ਭੇਦਭਰੇ ਹਾਲਾਤਾਂ ਵਿਚ ਨਹਿਰ ਵਿਚ ਛਾਲ ਮਾਰ ਦਿੱਤੀ। ਪੁਲਿਸ ਨੂੰ ਜਦੋਂ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਦੋਵਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮੌਕੇ ਤੋਂ ਜ਼ਰੂਰੀ ਬਿਆਨ ਦਰਜ ਕਰ ਲਏ ਹਨ ਤੇ ਮਾਮਲੇ ਦੀ ਜਾਂਚ ਵਿਚ ਲੱਗ ਗਈ ਹੈ।
ਜਾਣਕਾਰੀ ਮੁਤਾਬਕ ਜੈਤੋ ਦੇ ਪਿੰਡ ਮੜਾਕ ਦੇ ਰਹਿਣ ਵਾਲੇ ਗੁਰਲਾਲ (34) ਤੇ ਉਸ ਦੇ 15 ਸਾਲਾ ਪੁੱਤ ਬਲਜੋਤ ਨੇ ਅੱਜ ਨਹਿਰ ਵਿਚ ਛਾਲ ਮਾਰ ਦਿੱਤੀ। ਸਥਾਨਕ ਲੋਕਾਂ ਤੇ ਪੁਲਿਸ ਪ੍ਰਸ਼ਾਸਨ ਦੋਵਾਂ ਨੇ ਉਨ੍ਹਾਂ ਦੀ ਭਾਲ ਵਿਚ ਲਗਾਇਆ ਗਿਆ ਹੈ। ਡੀਐੱਸਪੀ ਸਤਨਾਮ ਸਿੰਘ ਨੇ ਦੱਸਿਆ ਕਿ ਗੋਤਾਖੋਰ ਮੌਕੇ ‘ਤੇ ਪਹੁੰਚ ਗਏ ਹਨ ਤੇ ਬਠਿੰਡਾ ਤੋਂ NDRF ਦੀ ਟੀਮ ਵੀ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਪਹੁੰਚੇ ਅੰਮ੍ਰਿਤਸਰ, ਵਿਧਾਇਕਾਂ ਨਾਲ ਕਰਨਗੇ ਮੀਟਿੰਗ
ਡੀਐੱਸਪੀ ਨੇ ਦੱਸਿਆ ਕਿ ਦੇਹਾਂ ਮਿਲਣ ਦੇ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:

The post ਸ੍ਰੀ ਮੁਕਤਸਰ ਸਾਹਿਬ ‘ਚ ਪਿਓ-ਪੁੱਤ ਨੇ ਨਹਿਰ ‘ਚ ਮਾਰੀ ਛਾਲ, ਪੁਲਿਸ ਕਰ ਰਹੀ ਦੋਵਾਂ ਦੀ ਭਾਲ appeared first on Daily Post Punjabi.