ਪੰਜਾਬ ‘ਚ ਇਸ ਦਿਨ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ, ਹੋ ਗਿਆ ਵੱਡਾ ਐਲਾਨ

ਪੂਰੇ ਪੰਜਾਬ ’ਚ ਮਾਲ ਅਫਸਰਾਂ ਵੱਲੋਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰ ਤੋਂ ਹੀ ਤਹਿਸੀਲਾਂ ਵਿੱਚ ਕੰਮਕਾਜ ਠੱਪ ਹੋ ਗਿਆ ਹੈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਦੀ ਮੀਟਿੰਗ ਤੋਂ ਬਾਅਦ ਵੱਡਾ ਫੈਸਲਾ ਲਿਆ ਗਿਆ ਹੈ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਟੈਕਸ ਰਜਿਸਟ੍ਰੇਸ਼ਨ ਨਹੀਂ ਕੀਤੀ ਜਾਵੇਗੀ। ਸਰਕਾਰ ਨਾਲ ਮੀਟਿੰਗ ਤੋਂ ਬਾਅਦ ਅਗਲਾ ਫੈਸਲਾ ਲਿਆ ਜਾਵੇਗਾ।

ਫਾਈਲ ਫੋਟੋ

ਇਸ ਦੌਰਾਨ ਤਹਿਸੀਲਾਂ ਵਿੱਚ ਆਉਣ ਵਾਲੇ ਲੋਕ ਪ੍ਰੇਸ਼ਾਨ ਹੋ ਰਹੇ ਹਨ ਅਤੇ ਬਿਨਾਂ ਕੰਮ ਕਰਵਾਏ ਵਾਪਸ ਮੁੜ ਰਹੇ ਹਨ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਇੰਤਕਾਲ ਦਾ ਕੋਈ ਕੰਮ ਨਹੀਂ ਹੋ ਰਿਹਾ।

ਇਹ ਵੀ ਪੜ੍ਹੋ : CM ਮਾਨ ਨਾਲ 2 ਘੰਟੇ ਚੱਲੀ ਮੀਟਿੰਗ ਰਹੀ ਬੇਸਿੱਟਾ, ਬੈਠਕ ਮਗਰੋਂ ਕਿਸਾਨਾਂ ਨੇ ਕੀਤਾ ਐਲਾਨ

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਤਹਿਸੀਲਦਾਰ ਨੂੰ ਵਿਜੀਲੈਂਸ ਵੱਲੋਂ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨੇ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਹਿਸੀਲਦਾਰ ਜਗਸੀਰ ਸਿੰਘ, ਰਜਿਸਟਰੀ ਕਲਰਕ ਗੋਪਾਲ ਕ੍ਰਿਸ਼ਨ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਇਸ ਦਿਨ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ, ਹੋ ਗਿਆ ਵੱਡਾ ਐਲਾਨ appeared first on Daily Post Punjabi.



Previous Post Next Post

Contact Form