ਜਲੰਧਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਯੂਟਿਊਬਰ ਦੇ ਘਰ ਬੰਬਨੁਮਾ ਚੀਜ਼ ਸੁੱਟੀ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਯੂਟਿਊਬਰ ਦੇ ਘਰ ਤੋਂ ਮੈਟਲ ਵਾਲੀ ਚੀਜ਼ ਮਿਲੀ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿਚ ਇਕ ਵਿਅਕਤੀ ਰਾਤ ਦੇ ਹਨ੍ਹੇਰੇ ਵਿਚ ਬੰਬਨੁਮਾ ਚੀਜ਼ ਨੂੰ ਯੂਟਿਊਬਰ ਦੇ ਘਰ ਸੁੱਟਦਾ ਦਿਖਾਈ ਦੇ ਰਿਹਾ ਹੈ। ਪਾਕਿਸਤਾਨ ਵਿਚ ਬੈਠੇ ਦਹਿਸ਼ਤਗਰਦ ਸ਼ਹਿਜਾਦ ਭੱਟੀ ਵੱਲੋਂ ਵੀ ਇਕ ਵੀਡੀਓ ਜਾਰੀ ਕੀਤਾ ਗਿਆ ਹੈ ਜਿਸ ਵਿਚ ਉਨ੍ਹਾਂ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕਰ ਰਹੇ ਹਾਂ। ਸਰਹੱਦ ਪਾਰ ਬੈਠੇ ਤਸਕਰ ਪੰਜਾਬ ਵਿਚ ਪੁਲਿਸ ਵੱਲੋਂ ਛੇੜੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤੋਂ ਬੌਖਲਾ ਗਏ ਹਨ। ਜਿਸ ਦੇ ਚੱਲਦਿਆਂ ਉਨ੍ਹਾਂ ਵੱਲੋਂ ਧਿਆਨ ਭਟਕਾਉਣ ਲਈ ਅਜਿਹੀਆਂ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ, ਨ.ਸ਼ਾ ਤ.ਸ.ਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਜਲੰਧਰ ਦੇ ਰਾਏਪੁਰ ਰਸੂਲਪੁਰ ਤੋਂ ਇਹ ਮਾਮਲਾ ਸਾਹਮਣੇ ਆਇਆ ਜਿਥੇ ਇਕ ਯੂਟਿਊਬਰ ਦੇ ਘਰ ਬੰਬਨੁਮਾ ਚੀਜ਼ ਸੁੱਟੇ ਜਾਣ ਦੀ ਖਬਰ ਹੈ।
ਵੀਡੀਓ ਲਈ ਕਲਿੱਕ ਕਰੋ -:

The post ਜਲੰਧਰ ‘ਚ ਯੂਟਿਊਬਰ ਦੇ ਘਰ ਸੁੱਟੀ ਗਈ ਸ਼ੱਕੀ ਚੀਜ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.