ਪੰਜਾਬ ਪੁਲਿਸ ਤੇ ਵੱਡੇ ਬਦਮਾਸ਼ ਦੇ ਗੁਰਗੇ ਵਿਚਾਲੇ ਐ.ਨ.ਕਾ/ਊਂ.ਟਰ, ਫਾ.ਇ/ਰਿੰਗ ਦੌਰਾਨ ਹੋਇਆ ਜ਼ਖਮੀ

ਮੋਹਾਲੀ ‘ਚ ਪੁਲਿਸ ਅਤੇ ਵਿਦੇਸ਼ ਵਿਚ ਬੈਠੇ ਇੱਕ ਨਾਮੀ ਗੈਂਗਸਟਰ ਦੇ ਇੱਕ ਸਾਥੀ ਵਿਚਾਲੇ ਮੁਠਭੇੜ ਹੋ ਗਈ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਮੋਹਾਲੀ ਦੇ ਐਸਐਸਪੀ ਦੀਪਕ ਪਾਰਿਖ ਨੇ ਮੌਕੇ ’ਤੇ ਪਹੁੰਚ ਕੇ ਇਹ ਜਾਣਕਾਰੀ ਦਿੱਤੀ।

ਪਤਾ ਲੱਗਾ ਹੈ ਕਿ ਇਹ ਮੁਕਾਬਲਾ ਸ਼ਾਮ ਕਰੀਬ 4 ਵਜੇ ਹੋਇਆ। ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ ਸੀ। ਗੈਂਗਸਟਰ ਦਾ ਨਿਊ ਚੰਡੀਗੜ੍ਹ ਵਿੱਚ ਆਪਣਾ ਘਰ ਹੈ, ਜਿੱਥੇ ਉਹ ਆਇਆ ਹੋਇਆ ਸੀ। ਪੁਲਿਸ ਨੂੰ ਇਸ ਦੀ ਭਿਣਕ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਉਸਦੇ ਘਰ ਨੂੰ ਘੇਰ ਲਿਆ ਅਤੇ ਉਸ ਨੂੰ ਸਰੈਂਡਰ ਕਰਨ ਲਈ ਕਿਹਾ। ਪਰ ਇਸ ਦੌਰਾਨ ਦੋਸ਼ੀ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਉਸ ਨੇ ਪੁਲਿਸ ‘ਤੇ ਦੋ ਰਾਉਂਡ ਫਾਇਰ ਕੀਤੇ, ਜਿਸ ਦੇ ਜਵਾਬ ‘ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਮੌਕੇ ‘ਤੇ ਪਹੁੰਚੇ ਐਸਐਸਪੀ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦੋਸ਼ੀ ਦੇ ਜ਼ਿਆਦਾਤਰ ਪਰਚੇ ਅਸਲਾ ਐਕਟ ਤਹਿਤ ਦਰਜ ਹਨ। ਉਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਸਾਡੀ ਸੀ.ਆਈ.ਏ. ਦੀ ਟੀਮ ਨੂੰ ਇਸ ਬਾਰੇ ਸਾਰੀ ਜਾਣਕਾਰੀ ਸੀ ਤਾਂ ਪਤਾ ਲੱਗਾ ਕਿ ਇਹ ਮੁੜ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਫਿਰ ਇਸ ਨੂੰ ਕਾਬੂ ਕਰਨ ਦੀ ਰਣਨੀਤੀ ਬਣਾਈ। ਦੋਸ਼ੀ ਕੋਲੋਂ ਇੱਕ ਦੇਸੀ ਕੱਟਾ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਤਹਿਸੀਲਦਾਰਾਂ ਦਾ ਯੂ-ਟਰਨ, ਸਰਕਾਰ ਦੇ ਐਕਸ਼ਨ ਤੋਂ ਬਾਅਦ ਬਿਨਾਂ ਸ਼ਰਤ ਵਾਪਸ ਲਈ ਹੜਤਾਲ

ਪੁਲਿਸ ਦੀ ਜਵਾਬੀ ਗੋਲੀਬਾਰੀ ਵਿੱਚ ਉਹ ਖੁਦ ਵੀ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਉਸ ਦੇ ਕੋਲ ਦੇਸੀ ਸਟੇਨ ਗਨ ਮਿਲੀ ਹੈ ਅਤੇ ਦੋ ਮੈਗਜ਼ੀਨ ਉਸੇ ਦੇ ਸਨ। ਇਸ ਤੋਂ ਇਲਾਵਾ ਦੋ ਹੋਰ ਮੈਗਜ਼ੀਨ ਵੀ ਮਿਲੇ ਹਨ। ਸਾਨੂੰ ਉਮੀਦ ਹੈ ਕਿ ਪੁੱਛਗਿੱਛ ਵਿਚ ਹੋਰ ਵੀ ਜਾਣਕਾਰੀ ਸਾਹਮਣੇ ਆਏਗੀ। । ਹਾਲਾਂਕਿ ਉਨ੍ਹਾਂ ਕਿਹਾ ਕਿ ਸਾਡਾ ਇਸ ਗੱਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿ ਉਹ ਕਿਸੇ ਗੈਂਗਸਟਰ ਜਾਂ ਗਿਰੋਹ ਨਾਲ ਸਬੰਧਤ ਹੈ। ਜੋ ਵੀ ਅਮਨ-ਕਾਨੂੰਨ ਨੂੰ ਤੋੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

 

The post ਪੰਜਾਬ ਪੁਲਿਸ ਤੇ ਵੱਡੇ ਬਦਮਾਸ਼ ਦੇ ਗੁਰਗੇ ਵਿਚਾਲੇ ਐ.ਨ.ਕਾ/ਊਂ.ਟਰ, ਫਾ.ਇ/ਰਿੰਗ ਦੌਰਾਨ ਹੋਇਆ ਜ਼ਖਮੀ appeared first on Daily Post Punjabi.



Previous Post Next Post

Contact Form