ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਅੱਜ 3 ਸਾਲ ਪੂਰੇ ਹੋਣ ‘ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪਤਨੀ ਸੁਨੀਤਾ ਕੇਜਰੀਵਾਲ ਤੇ ਸੀਐੱਮ ਭਗਵੰਤ ਮਾਨ ਨਾਲ ਅੰਮ੍ਰਿਤਸਰ ਵਿਚ ਹਰਿਮੰਦਰ ਸਾਹਿਬ ਪਹੁੰਚੇ। ਉਥੋਂ ਉਹ ਰਾਮਤੀਰਥ ਵੀ ਗਏ।
ਉਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੰਜਾਬ ਦਾ ਸੀਐੱਮ ਬਦਲੇ ਜਾਣ ਦੀ ਚਰਚਾ ‘ਤੇ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ‘ਤੇ ਇਹ 5 ਸਾਲ ਪੂਰੇ ਕਰਨਗੇ ਤੇ ਅਗਲੇ 5 ਸਾਲ ਵੀ ਇਹੀ ਮੁੱਖ ਮੰਤਰੀ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਗਰੀਬਾਂ ਦੀ ਸੇਵਾ ਕਰਨੀ ਹੈ। ਲੋਕਾਂ ਨੂੰ ਇਨਸਾਫ ਦਿਵਾਉਣਾ ਹੈ। ਨਸ਼ਾ ਤੇ ਭ੍ਰਿਸ਼ਟਾਚਾਰ ਖਤਮ ਕਰਨਾ ਹੈ। ਇਸ ਲਈ ਅਸੀ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਾਂ।
ਇਹ ਵੀ ਪੜ੍ਹੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਦੀ ਕਾਰਵਾਈ, 15 ਦਿਨਾਂ ‘ਚ 58 ਮੁਲਜ਼ਮ ਕੀਤੇ ਕਾਬੂ
ਨਾਲ ਹੀ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਤੇ ਭ੍ਰਿਸ਼ਟਾਚਾਰ ਖਿਲਾਫ ਜੰਗ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਗੁਰੂਆਂ ਦਾ ਆਸ਼ੀਰਵਾਦ ਲੈਣ ਆਏ ਹਾਂ ਤਾਂ ਕਿ ਉਹ ਉਨ੍ਹਾਂ ਦੀਆਂ ਦਿੱਤੀ ਗਈ ਗਾਰੰਟੀ ਨੂੰ ਪੂਰਾ ਕਰ ਸਕਣ ਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਕੰਮ ਕਰਦੇ ਰਹਿਣ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ CM ਬਦਲਣ ਦੀ ਚਰਚਾ ‘ਤੇ ਬੋਲੇ ਕੇਜਰੀਵਾਲ-‘ਚਿੰਤਾ ਨਾ ਕਰੋ ਮਾਨ ਸਾਬ੍ਹ ਇਹ 5 ਸਾਲ ਪੂਰੇ ਕਰਨਗੇ’ appeared first on Daily Post Punjabi.