ਕਿਸਾਨਾਂ ਨੇ CM ਮਾਨ ਦੀ ਮਾਤਾ ਦੀ ਗੱਡੀ ਨੂੰ ਪਾਇਆ ਘੇਰਾ, ਕਾਫਲੇ ਅੱਗੇ ਲਾ ਲਿਆ ਧਰਨਾ

ਮਾਨਸਾ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਦੇ ਕਾਫਲੇ ਨੂੰ ਘੇਰ ਲਿਆ ਅਤੇ ਉਨ੍ਹਾਂ ਦੀ ਕਾਰ ਅੱਗੇ ਧਰਨਾ ਲਾ ਦਿੱਤਾ। ਇਹ ਘਟਨਾ ਕਸਬਾ ਭੀਖੀ ਨੇੜੇ ਵਾਪਰੀ। ਕਿਸਾਨ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਜਾ ਰਹੇ ਸਨ।

ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੀ ਸਰਹੱਦ ’ਤੇ ਸਥਿਤ ਪਿੰਡ ਢੈਪਈ ਵਿੱਚ ਪੁਲਿਸ ਨੇ ਕਿਸਾਨਾਂ ਨੂੰ ਰੋਕਿਆ। ਇਸ ’ਤੇ ਕਿਸਾਨਾਂ ਨੇ ਉਥੇ ਧਰਨਾ ਲਾ ਦਿੱਤਾ। ਇਸ ਦੌਰਾਨ ਜਦੋਂ ਮੁੱਖ ਮੰਤਰੀ ਦੀ ਮਾਤਾ ਦਾ ਕਾਫਲਾ ਉੱਥੋਂ ਲੰਘ ਰਿਹਾ ਸੀ ਤਾਂ ਕਿਸਾਨਾਂ ਨੇ ਉਨ੍ਹਾਂ ਦੀ ਗੱਡੀ ਅੱਗੇ ਧਰਨਾ ਦਿੱਤਾ।

ਕਿਸਾਨ ਆਗੂਆਂ ਮਹਿੰਦਰ ਸਿੰਘ ਅਤੇ ਹਰਦੇਵ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦਾ ਸਾਥ ਦੇਣ ਦੀ ਬਜਾਏ ਕੇਂਦਰ ਸਰਕਾਰ ਦਾ ਸਾਥ ਦੇ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ।

ਇਹ ਵੀ ਪੜ੍ਹੋ : ਬਜ਼ੁਰਗ ਜੋੜੇ ‘ਤੇ ਫਾ/ਇ.ਰਿੰਗ ਮਾਮਲੇ ‘ਚ ਵੱਡਾ ਖੁਲਾਸਾ, NRI ਪੁੱਤ ਹੀ ਨਿਕਲਿਆ ਪਿਤਾ ਦਾ ਕਾ.ਤ.ਲ

ਵੀਡੀਓ ਲਈ ਕਲਿੱਕ ਕਰੋ -:

 

The post ਕਿਸਾਨਾਂ ਨੇ CM ਮਾਨ ਦੀ ਮਾਤਾ ਦੀ ਗੱਡੀ ਨੂੰ ਪਾਇਆ ਘੇਰਾ, ਕਾਫਲੇ ਅੱਗੇ ਲਾ ਲਿਆ ਧਰਨਾ appeared first on Daily Post Punjabi.



Previous Post Next Post

Contact Form