ਅੱਜ ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਇਸ ਲਈ ਘਰ ਤੋਂ ਨਿਕਲਣ ਤੋਂ ਪਹਿਲਾਂ ਇਹ ਖਬਰ ਜ਼ਰੂਰ ਪੜ੍ਹ ਲਓ। ਪੰਜਾਬ ਵਿੱਚ ਅੱਜ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਰਹਿਣਗੇ। ਪੰਜਾਬ ਭਰ ਵਿਚ ਸਾਰੇ ਬੱਸ ਅੱਡੇ 2 ਘੰਟਿਆਂ ਲਈ ਬੰਦ ਕਰਕੇ ਪੰਜਾਬ ਰੋਡਵੇਜ਼ ਪਨਬੱਸ ਤੇ PRTC ਕੰਟਰੈਕਟ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਸ ਤੋਂ ਇਲਾਵਾ 6, 7 ਤੇ 8 ਅਪ੍ਰੈਲ ਨੂੰ ਇਨ੍ਹਾਂ ਸਰਕਾਰੀ ਬੱਸਾਂ ਦਾ ਵੀ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼ ਪਨਬੱਸ ਤੇ PRTC ਕੰਟਰੈਕਟ ਯੂਨੀਅਨ ਵੱਲੋਂ ਮੁਕੰਮਲ ਹੜਤਾਲ ਕੀਤੀ ਜਾ ਸਕਦੀ ਹੈ। ਮੁਲਾਜ਼ਮਾਂ ਦੇ ਹੜਤਾਲ ’ਤੇ ਜਾਣ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਹ ਹੜਤਾਲ PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਦਾ ਰਹੇਗਾ ਚੱਕਾ ਜਾਮ, ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੇ ਬੱਸ ਅੱਡੇ appeared first on Daily Post Punjabi.