ਅਪ੍ਰੈਲ ਦੇ ਮਹੀਨੇ ਵਿਚ ਕੁਝ ਦਿਨਾਂ ਦੇ ਵਕਫੇ ਵਿਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਦੀ ਰਹੀ। ਪਰ ਸੂਬੇ ‘ਚ ਗਰਮੀ ਨੇ ਫਿਰ ਜ਼ੋਰ ਫੜ ਲਿਆ ਹੈ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.5 ਡਿਗਰੀ ਵੱਧ ਹੈ, ਜਿਸ ਨੂੰ ਮੌਸਮ ਵਿਭਾਗ ਨੇ ਆਮ ਨਾਲੋਂ ਬਹੁਤ ਜ਼ਿਆਦਾ ਦੱਸਿਆ ਹੈ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿ ਸਕਦੇ ਹਨ। 25 ਅਪ੍ਰੈਲ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ ਵਿੱਚ ਹੀਟ ਵੇਵ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
26, 27, 28 ਅਤੇ 29 ਅਪ੍ਰੈਲ ਨੂੰ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸਮੇਤ ਦੱਖਣ-ਪੱਛਮੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੀਟ ਵੇਵ ਦੀ ਚਿਤਾਵਨੀ ਜਾਰੀ ਰਹੇਗੀ। ਅਗਲੇ ਪੰਜ ਦਿਨਾਂ ਤੱਕ ਹੀਟ ਵੇਵ ਦੀ ਚਿਤਾਵਨੀ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਵਰਤਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ : ਨਾ ਹੱਥ ਮਿਲਾਏ… ਨਾ ਗੇਟ ਖੋਲ੍ਹੇ… ਪਹਿਲਗਾਮ ਹ.ਮ.ਲੇ ਮਗਰੋਂ ਬਦਲ ਗਈ ਅਟਾਰੀ ਬਾਰਡਰ ‘ਤੇ ਰੀਟਰੀਟ ਸੈਰੇਮਨੀ
ਪੰਜ ਦਿਨਾਂ ਬਾਅਦ ਹੀਟਵੇਵ ਤੋਂ ਕੁਝ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਪੰਜਾਬ ਵਿੱਚ 30 ਅਪ੍ਰੈਲ ਨੂੰ ਮੀਂਹ ਪੈਣ ਦੀ ਆਸਾਰ ਹੈ। ਹਾਲਾਂਕਿ ਇਸ ਸਬੰਧੀ ਮੌਸਮ ਵਿਭਾਗ ਵੱਲੋਂ ਅਜੇ ਤੱਕ ਕੋਈ ਅਲਰਟ ਨਹੀਂ ਦਿੱਤਾ ਗਿਆ ਹੈ। ਪਰ, 30 ਅਪ੍ਰੈਲ ਨੂੰ ਮੀਂਹ ਪੈਣ ਦੀ ਆਸਾਰ ਹੈ।
ਵੀਡੀਓ ਲਈ ਕਲਿੱਕ ਕਰੋ -:

The post 5 ਦਿਨ ਗਰਮੀ ਕੱਢੇਗੀ ਵੱਟ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਲੂ ਦਾ ਅਲਰਟ appeared first on Daily Post Punjabi.