BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ, ਦਿੱਲੀ ਤੋਂ ਕੀਤਾ ਕਾਬੂ

ਭਾਜਪਾ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮੁੱਖ ਮੁਲਜ਼ਮ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਮੁੱਖ ਦੋਸ਼ੀ ਸਈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਕੇਂਦਰੀ ਜਾਂਚ ਏਜੰਸੀਆਂ ਤੇ ਦਿੱਲੀ ਪੁਲਿਸ ਦੀ ਮਦਦ ਨਾਲ ਇਹ ਸਫ਼ਲਤਾ ਹਾਸਲ ਹੋਈ ਹੈ। ਮੁਲਜ਼ਮ ਨੂੰ ਸਹਾਇਤਾ ਦੇਣ ਵਾਲੇ ਉਸਦੇ ਦੋ ਸਥਾਨਕ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਹਮਲੇ ਦੇ ਅਗਲੇ ਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : SAD ਦੇ ਮੁੜ ਤੋਂ ਪ੍ਰਧਾਨ ਬਣਨ ਮਗਰੋਂ ਸੁਖਬੀਰ ਬਾਦਲ ਦਾ ਬਿਆਨ-‘ਪੰਜਾਬ ਨੂੰ ਨੰਬਰ-1 ਬਣਾਉਣ ਹੀ ਸਾਡਾ ਇੱਕੋ-ਇੱਕ ਟੀਚਾ’

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਤੇ ਦਿੱਲੀ ਪੁਲਿਸ ਨੇ ਮਿਲ ਕੇ ਮੁੱਖ ਮੁਲਜ਼ਮ ਸੈਦੁਲ ਅਮੀਨ ਨੂੰ ਗ੍ਰਿਫਾਤਰ ਕੀਤਾ ਹੈ। ਹਾਲਾਂਕਿ ਹਮਲੇ ਦੇ ਬਾਅਦ ਤੋਂ ਹੀ ਕੇਂਦਰੀ ਸੁਰੱਖਿਆ ਏਜੰਸੀਆਂ ਅਲਰਟ ‘ਤੇ ਸਨ ਤੇ ਇਸ ਕੇਸ ‘ਤੇ ਕੰਮ ਕਰਨਾ ਸ਼ੁਰੂ ਕਰ ਚੁੱਕੀਆਂ ਸਨ।

The post BJP ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਗ੍ਰਿਫਤਾਰ, ਦਿੱਲੀ ਤੋਂ ਕੀਤਾ ਕਾਬੂ appeared first on Daily Post Punjabi.



Previous Post Next Post

Contact Form