ਪੰਜਾਬ ਵਿਚ ਨਵੀਂ ਪਾਬੰਦੀ ਲੱਗ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ। ਇਸ ਸਮੇਂ ਤੋਂ ਬਾਅਦ ਯਾਨੀ ਸ਼ਾਮ 7.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ’ਤੇ ਮੁਕੰਮਲ ਤੌਰ ’ਤੇ ਰੋਕ ਹੋਵੇਗੀ।
ਇਹ ਵੀ ਪੜ੍ਹੋ : ਅਪ੍ਰੈਲ ‘ਚ ਬੱਚਿਆਂ ਦੀਆਂ ਮੌਜਾਂ, ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਜਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ। ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ। ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਕਣਕ ਦੀ ਗਿੱਲੀ ਫਸਲ ਦੀ ਕਟਾਈ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ। ਗਿੱਲੀ ਫਸਲ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ- ਲੋੜੀਦੀ ਦੇਰੀ ਹੁੰਦੀ ਹੈ। ਇਹ ਹੁਕਮ 25 ਮਈ 2025 ਤੱਕ ਹੁਕਮ ਲਾਗੂ ਰਹਿਣਗੇ ਤੇ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ‘ਚ ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਸਬੰਧੀ ਨਵੇਂ ਹੁਕਮ ਜਾਰੀ, ਉਲੰਘਣ ਕਰਨ ‘ਤੇ ਹੋਵੇਗੀ ਕਾਰਵਾਈ appeared first on Daily Post Punjabi.