ਜਲੰਧਰ ਤੇ ਨਕੋਦਰ ਦੇ ਰੂਟ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿਚ ਪਤੀ-ਪਤਨੀ ਦੀ ਮੌਤ ਹੋਣ ਦੀ ਖਬਰ ਹੈ। ਘਟਨਾ ਥਾਣਾ ਲਾਂਬੜਾ ਅਧੀਨ ਵਾਪਰੀ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਤੇ ਕਾਰ ਵਿਚਾਲੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਈਕ ਸਵਾਰ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਮਹਿਲਾ ਦੀ ਤਾਂ ਮੌਕੇ ਉਤੇ ਮੌਤ ਹੋ ਗਈ ਜਦੋਂ ਕਿ ਪਤੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਪਤਾ ਲੱਗਾ ਹੈ ਕਿ ਪਤੀ-ਪਤਨੀ ਨਕੋਦਰ ਸਥਿਤ ਇਕ ਧਾਰਮਿਕ ਸਥਾਨ ਉਤੇ ਮੱਥਾ ਟੇਕਣ ਜਾ ਰਹੇ ਸੀ ਕਿ ਰਸਤੇ ਵਿਚ ਹਾਦਸਾ ਵਾਪਰ ਗਿਆ। ਗਲਤੀ ਕਿਸ ਦੀ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਗੱਡੀ ਤੇ ਬਾਈਕ ਦੀ ਟੱਕਰ ਹੁੰਦੀ ਦਿਖ ਰਹੀ ਹੈ। ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ‘ਤੇ ਸਵਾਰ ਮਹਿਲਾ ਕਾਫੀ ਦੂਰ ਤੱਕ ਘਸੀਟਦੀ ਚਲੀ ਗਈ ਜਿਸ ਕਰਕੇ ਉਸ ਦੀ ਤਾਂ ਮੌਕੇ ਉਤੇ ਹੀ ਮੌਤ ਹੋ ਜਾਦੀ ਹੈ। ਹਾਦਸਾ ਫਿਲਹਾਲ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

The post ਨਕੋਦਰ ਮੱਥਾ ਟੇਕਣ ਜਾ ਰਹੇ ਬਾਈਕ ਸਵਾਰ ਪਤੀ-ਪਤਨੀ ਨੂੰ ਕਾਰ ਨੇ ਮਾਰੀ ਟੱਕਰ, ਦੋਵਾਂ ਦੇ ਮੁੱਕੇ ਸਾਹ appeared first on Daily Post Punjabi.