ਬਠਿੰਡਾ ਵਿਚ ਚਿੱਟੇ ਨਾਲ ਫੜੀ ਗਈ ਇੰਸਟਾਕੁਈਨ ਤੇ ਸਾਬਕਾ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਨੂੰ ਵੀ ਕਾਬੂ ਕਰ ਲਿਆ ਗਿਆ ਹੈ। ਪੁਲਿਸ ਨੇ ਸਾਥੀ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਬਠਿੰਡਾ ਪੁਲਿਸ ਨੇ ਮੋਹਾਲੀ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਭਲਕੇ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ। ਦੱਸ ਦੇਈਏ ਕਿ ਬਲਵਿੰਦਰ ਸਿੰਘ 4 ਅਪ੍ਰੈਲ ਨੂੰ ਬਠਿੰਡਾ ਕੋਰਟ ਵਿਚੋਂ ਫਰਾਰ ਹੋਇਆ ਸੀ।
ਜ਼ਿਕਰਯੋਗ ਹੈ ਕਿ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਇੰਸਟਾਕੁਈਨ ਦੇ ਨਾਂ ਨਾਲ ਮਸ਼ਹੂਰ ਅਮਨਦੀਪ ਕੌਰ ਨੂੰ ਬੀਤੇ ਦਿਨੀਂ ਅਦਾਲਤ ਨੇ 22 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।
ਅਮਨਦੀਪ ਕੌਰ ਦੇ ਡਰੱਗ ਤਸਕਰੀ ਮਾਮਲੇ ਵਿੱਚ ਪੁਲਿਸ ਉਸ ਦੇ ਸਾਥੀ ਬਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ। ਬਲਵਿੰਦਰ ਸਿੰਘ ਉਰਫ਼ ਸੋਨੂੰ ਮਹਿਲਾ ਕਾਂਸਟੇਬਲ ‘ਤੇ ਇਲਜ਼ਾਮ ਲਗਾਉਣ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਹੈ। ਪੁਲਿਸ ਕਈ ਦਿਨਾਂ ਤੋਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਸੀ।
ਇਹ ਵੀ ਪੜ੍ਹੋ :
ਦੱਸ ਦੇਈਏ ਕਿ ਅਮਨਦੀਪ ਕੌਰ ਦੇ ਨਾਲ ਬਲਵਿੰਦਰ ਸਿੰਘ ਉਰਫ ਸੋਨੂੰ ‘ਤੇ ਵੀ ਪਰਚਾ ਦਰਜ ਹੋਇਆ ਸੀ। ਉਸ ‘ਤੇ ਕਈ ਮਾਮਲੇ ਦਰਜ ਹਨ। ਬਲਵਿੰਦਰ ਸਿੰਘ ਆਪਣੀ ਪਤਨੀ ਗੁਰਪ੍ਰੀਤ ਕੌਰ ਨੂੰ ਅਦਾਲਤ ਦੇ ਨੇੜੇ ਕੁੱਟ ਕੇ ਭੱਜ ਗਿਆ ਸੀ। ਇਹ ਬਹੁਤ ਦੇਰ ਤੋਂ ਫਰਾਰ ਸੀ ਤੇ ਅੱਜ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ -:

The post ਚਿੱ/ਟੇ ਨਾਲ ਫੜੀ ਮਹਿਲਾ ਕਾਂਸਟੇਬਲ ਦਾ ਸਾਥੀ, ਗ੍ਰਿਫ਼ਤਾਰ, ਕੋਰਟ ‘ਚੋਂ ਹੋਇਆ ਸੀ ਫਰਾਰ appeared first on Daily Post Punjabi.