ਪਹਿਲਗਾਮ ਹਮਲੇ ਨੂੰ ਲੈ ਕੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਗਏ ਹਨ। ਤਸਵੀਰਾਂ ਵਿਚ 3 ਸਕੈਚ ਦੇਖੇ ਜਾ ਸਕਦੇ ਹਨ। ਸੁਰੱਖਿਆ ਏਜੰਸੀਆਂ ਵੱਲੋਂ ਇਹ ਸ਼ੱਕੀ ਸਕੈਚ ਜਾਰੀ ਕੀਤੇ ਗਏ ਹਨ। ਤੇ ਇਨ੍ਹਾਂ ਦੇ ਨਾਂ ਵੀ ਆਸਿਫ ਫੌਜੀ, ਸੁਲੇਮਾਨ ਸ਼ਾਹ ਤੇ ਅਬੂ ਤਲਾਹ ਦੱਸੇ ਜਾ ਰਹੇ ਹਨ। ਫਿਲਹਾਲ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਇਨ੍ਹਾਂ ਸਕੈਚ ਨਾਲ ਰਲਦੇ-ਮਿਲਦੇ ਕਿਸੇ ਵੀ ਵਿਅਕਤੀ ਬਾਰੇ ਪਤਾ ਲੱਗਦਾ ਹੈ ਤਾਂ ਇਸ ਬਾਰੇ ਜਾਣਕਾਰੀ ਆਪਣੇ ਨੇੜਲੇ ਪੁਲਿਸ ਅਧਿਕਾਰੀਆਂ ਜਾਂ ਫੌਜੀਆਂ ਨੂੰ ਦਿੱਤੀ ਜਾਵੇ ਤਾਂ ਜੋ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਫੜਿਆ ਜਾ ਸਕੇ।
ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ‘ਤੇ ਇਕ ਸ਼ੱਕੀ ਅੱਤਵਾਦੀ ਦੀ ਫੋਟੋ ਜਾਰੀ ਕੀਤੀ ਗਈ ਸੀ ਜੋ ਕਿ ਕਾਫੀ ਵਾਇਰਲ ਹੋ ਰਹੀ ਸੀ ਪਰ ਇਨ੍ਹਾਂ ਸਭ ਦੇ ਵਿਚਾਲੇ ਇਨ੍ਹਾਂ 3 ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਗਏ ਹਨ। ਅਸਲ ਵਿਚ ਇਨ੍ਹਾਂ ਵੱਲੋਂ ਹਮਲਾ ਕੀਤਾ ਗਿਆ ਹੈ ਜਾਂ ਨਹੀਂ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ। ਜੰਮੂ-ਕਸ਼ਮੀਰ ਵਿਚ ਹਾਈ ਅਲਰਟ ਹੈ। ਚੱਪੇ-ਚੱਪੇ ਉਤੇ ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ‘ਚ ਅੱਤਵਾਦੀਆਂ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਹੈ ਜਿਸ ‘ਚ ਕਈ ਮੌਤਾਂ ਹੋ ਗਈਆਂ ਜਦਕਿ ਕਈ ਜ਼ਖਮੀ ਹੋ ਗਏ ਹਨ। ਦੋ ਸੈਲਾਨੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚ ਤਿੰਨ ਸਥਾਨਕ ਨਾਗਰਿਕ ਹਨ।
ਇਹ ਵੀ ਪੜ੍ਹੋ :ਪਹਿਲਗਾਮ ਹ.ਮਲਾ, ਕਸ਼ਮੀਰ ‘ਚ ਫਸੇ ਪੰਜਾਬੀਆਂ ਨੂੰ ਘਰ ਤੱਕ ਪਹੁੰਚਾਏਗੀ ਪੰਜਾਬ ਸਰਕਾਰ
ਸੁਰੱਖਿਆ ਬਲ ਅਤੇ ਮੈਡੀਕਲ ਟੀਮਾਂ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਚਲਾਏ। ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਇੱਕ ਟੂਰਿਸਟ ਰਿਜੋਰਟ ਦੇ ਉੱਪਰੀ ਘਾਹ ਦੇ ਮੈਦਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ ਤਾਂ ਇਹ ਸੈਲਾਨੀ ਜ਼ਖਮੀ ਹੋ ਗਏ। ਮੰਨਿਆ ਜਾ ਰਿਹਾ ਹੈ ਕਿ ਇਹ ਇੱਕ ਟਾਰਗੇਟ ਕਿਲਿੰਗ ਸੀ, ਜਿਸ ਵਿੱਚ ਅੱਤਵਾਦੀ ਭੇਸ ਬਦਲ ਕੇ ਆਏ ਸਨ। ਇਹ ਘਟਨਾ ਮੰਗਲਵਾਰ ਦੁਪਹਿਰ ਕਰੀਬ 2.45 ਵਜੇ ਵਾਪਰੀ।
ਵੀਡੀਓ ਲਈ ਕਲਿੱਕ ਕਰੋ -:

The post ਪਹਿਲਗਾਮ ਹਮਲੇ ਦੇ ਸ਼ੱਕੀ ਅੱਤਵਾਦੀਆਂ ਦੇ ਸਕੈਚ ਜਾਰੀ, ਹਾਈ ਅਲਰਟ ‘ਤੇ ਜੰਮੂ-ਕਸ਼ਮੀਰ appeared first on Daily Post Punjabi.
source https://dailypost.in/news/latest-news/sketches-of-suspected-terrorists/