ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਛਾਏ ਕਾਲੇ ਬੱਦਲ, ਹਨੇਰੀ ਨਾਲ ਮੀਂਹ ਪੈਣ ਦਾ ਅਲਰਟ

ਪੰਜਾਬ ‘ਚ ਵਧ ਰਹੀ ਗਰਮੀ ਵਿਚਾਲੇ ਮੌਸਮ ਨੇ ਕਰਵਟ ਲਈ ਹੈ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਪਟਿਆਲਾ ਜ਼ਿਲ੍ਹੇ ਵਿੱਚ ਬੀਤੇ ਦਿਨ ਗੜੇ ਪਏ ਜਿਸ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪਾਰਾ ਡਿੱਗਿਆ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਬੱਦਲ ਛਾਏ ਹੋਏ ਹਨ ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨਾਲ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਬਦਲ ਰਿਹਾ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪਵੇਗਾ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ 'ਚ ਬਦਲਿਆ ਅੱਜ ਮੌਸਮ, ਛਾਏ ਕਾਲੇ ਬੱਦਲ, ਜਾਣੋ ਆਪਣੇ ਸ਼ਹਿਰ ਦੇ ਮੌਸਮ ਦਾ ਹਾਲ

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ‘ਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਅਤੇ ਸੰਗਰੂਰ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ੍ਰੀ ਨਾਂਦੇੜ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਅੰਮ੍ਰਿਤਸਰ ਤੋਂ ਸ਼ੁਰੂ ਹੋਈ ਲਗਜ਼ਰੀ ਬੱਸ ਸਰਵਿਸ

ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਓਂ ਦੇ ਖੇਤਰਾਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਖਰਾਬ ਮੌਸਮ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

The post ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਛਾਏ ਕਾਲੇ ਬੱਦਲ, ਹਨੇਰੀ ਨਾਲ ਮੀਂਹ ਪੈਣ ਦਾ ਅਲਰਟ appeared first on Daily Post Punjabi.



Previous Post Next Post

Contact Form