ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾ ਦੇ ਮੱਦੇਨਜਰ ਭਾਰਤ ਸਰਕਾਰ ਨੇ ਸੁਖਵਿੰਦਰ ਬਿੰਦਰਾ ਨੂੰ ਇਕ ਹੋਰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਭਾਰਤ ਸਰਕਾਰ ਨੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਨੈਸ਼ਨਲ ਮੈਂਬਰ NISD ਬਿੰਦਰਾ ਨੂੰ ਕੌਮੀ ਨਸ਼ਾ ਛੁਡਾਓ ਅਤੇ ਮੁੜ ਵਸੇਬਾ ਸਲਾਹਕਾਰ ਕਮੇਟੀ, NCCDR ਦਾ ਸ਼ਪੈਸ਼ਲ ਮੈਂਬਰ ਨਾਮਜ਼ਦ ਕੀਤਾ ਹੈ। ਉਹ ਇਸ ਨਿਯੁਕਤੀ ਨਾਲ ਸਬੰਧਿਤ ਪੰਜਾਬ ਦਾ ਸਾਰਾ ਕੰਮਕਾਜ ਦੇਖਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਖਵਿੰਦਰ ਬਿੰਦਰਾ ਪੰਜਾਬ ਸਰਕਾਰ ਦੇ ਯੁਵਾ ਵਿਕਾਸ ਵਿਭਾਗ ਦੇ ਚੇਅਰਮੈਨ ਰਹਿ ਚੁੱਕੇ ਹਨ।
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਸਕੱਤਰੇਤ ਵਿਭਾਗ ਵੱਲੋਂ ਇਸ ਸਬੰਧੀ ਸੁਖਵਿੰਦਰ ਸਿੰਘ ਬਿੰਦਰਾ ਨੂੰ ਨਿਯੁਕਤੀ ਪੱਤਰ ਸੌਪਿਆ ਗਿਆ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ।
ਸੁਖਵਿੰਦਰ ਬਿੰਦਰਾ ਨੇ ਇਸ ਨਿਯੁਕਤੀ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੰਤਰੀ ਡਾਕਟਰ ਵਰਿੰਦਰ ਕੁਮਾਰ ਦਾ ਧੰਨਵਾਦ ਕੀਤਾ ਹੈ ਅਤੇ ਭਰੋਸਾ ਦਿੱਤਾ ਹੈ ਕਿ ਉਹ ਪਹਿਲਾ ਵਾਂਗ ਨਸ਼ੇ ਦੇ ਖਿਲਾਫ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਪੁਰਾ ਕਰਨ ਲਈ ਯਤਨਸ਼ੀਲ ਰਹਿਣਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਬਣਨਗੀਆਂ 1000 KM ਲੰਮੀਆਂ ਲਿੰਕ ਸੜਕਾਂ, 5 ਸਾਲਾਂ ਲਈ ਜਵਾਬਦੇਹ ਹੋਵੇਗਾ ਠੇਕੇਦਾਰ
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆ ਨਵਨਿਯੁਕਤ ਕੌਮੀ ਨਸ਼ਾ ਛੁਡਾਓ ਅਤੇ ਮੁੜ ਵਸੇਵਾ ਸਲਾਹਕਾਰ ਕਮੇਟੀ, NCCDR ਦੇ ਮੈਂਬਰ ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਨੌਜਵਾਨਾਂ ਵਿਚ ਵੱਧਦੀ ਨਸ਼ੇ ਦੀ ਲਤ ਨੂੰ ਖਤਮ ਕਰਨ ਦੇ ਲਈ ਭਾਰਤ ਸਰਕਾਰ ਵੱਲੋਂ ਸਵੈਂ ਸੇਵੀ ਸੰਸਥਾਵਾਂ ਨੂੰ ਮਜਬੂਤ ਕੀਤਾ ਜਾ ਰਿਹਾ ਹੈ, ਤਾਂਕਿ ਇਹ ਸੰਸਥਾਵਾਂ ਨੌਜਵਾਨਾਂ ਵਿਚ ਨਸ਼ੇ ਨੂੰ ਛੱਡਣ ਲਈ ਆਪਣੇ ਅੰਦਰ ਇੱਛਾ ਸ਼ਕਤੀ ਪੈਦਾ ਕਰ ਸਕਣ। ਉਹਨਾਂ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ ਵਿਖੇ ਨਸ਼ੇ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਦੇ ਲਈ ਇਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

The post ਨਸ਼ਿਆਂ ਦੇ ਖਾਤਮੇ ਲਈ ਯਤਨਸ਼ੀਲ ਸੁਖਵਿੰਦਰ ਬਿੰਦਰਾ ਨੂੰ ਕੇਂਦਰ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ appeared first on Daily Post Punjabi.