ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਦੀ ਮੁੜ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ

ਇੰਸਟਾ ਕੁਈਨ ਤੋਂ ਚਿੱਟੇ ਵਾਲੀ ਮਹਿਲਾ ਕਾਂਸਟੇਬਲ ਦੇ ਨਾਂ ਨਾਲ ਮਸ਼ਹੂਰ ਹੋ ਚੁੱਕੀ ਅਮਨਦੀਪ ਕੌਰ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਉਸ ਨੂੰ ਬਠਿੰਡਾ ਦੀ ਕੋਰਟ ਨੰਬਰ ਚਾਰ ਵਿਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਰਿਮਾਂਡ ਮਗਰੋਂ ਉਸ ਕੋਲੋਂ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਦੱਸ ਦੇਈਏ ਕਿ ਇੰਸਟਾ ਕੁਈਨ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਥਾਣਾ ਕਨਾਲ ਕਲੋਨੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਮਗਰੋਂ ਜੱਜ ਮਹੇਸ਼ ਕੁਮਾਰ ਸ਼ਰਮਾ ਦੀ ਅਦਾਲਤ ਨੇ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ।

Lady Constable Caught with heroin had to go abroad after few months

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਪੁਲਿਸ ਰਿਮਾਂਡ ‘ਤੇ ਚੱਲ ਰਹੀ ਅਮਨਦੀਪ ਕੌਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਉਹਨਾਂ ਵੱਲੋਂ ਅਦਾਲਤ ਅੱਗੇ ਪੁਲਿਸ ਵੱਲੋਂ ਹੁਣ ਤੱਕ ਕੀਤੀ ਗਈ ਜਾਂਚ ਦੇ ਤੱਥ ਰੱਖੇ ਗਏ ਸਨ ਅਤੇ ਮੁੜ ਪੁਲਿਸ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਵੱਲੋਂ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਮਨੋਰੰਜਨ ਕਾਲੀਆ ਦੇ ਘਰ ਗ੍ਰ/ਨੇਡ ਸੁੱਟਣ ਵਾਲੇ ਬੰਦੇ ਗ੍ਰਿਫਤਾਰ, ਪੁਲਿਸ ਨੇ 12 ਘੰਟਿਆਂ ‘ਚ ਸੁਲਝਾਇਆ ਮਾਮਲਾ

ਉਹਨਾਂ ਕਿਹਾ ਕਿ ਹੁਣ ਤੱਕ ਹੋਈ ਜਾਂਚ ਵਿੱਚ ਕੀ -ਕੀ ਸਾਹਮਣੇ ਆਇਆ ਹੈ, ਉਹ ਜਨਤਕ ਨਹੀਂ ਕਰ ਸਕਦੇ ਕਿਉਂਕਿ ਇਹ ਜਾਂਚ ਦਾ ਵਿਸ਼ਾ ਹੈ। ਜਲਦ ਹੀ ਇਸ ਮਾਮਲੇ ਵਿੱਚ ਮਾਣਯੋਗ ਅਦਾਲਤ ਵਿੱਚ ਜਾਂਚ ਪੂਰੀ ਕਰਨ ਮਗਰੋਂ ਚਲਾਨ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ 2 ਅਪ੍ਰੈਲ ਤੋਂ ਪੁਲਿਸ ਰਿਮਾਂਡ ਵਿੱਚ ਚੱਲ ਰਹੀ ਅਮਨਦੀਪ ਕੌਰ ਮਾਮਲੇ ਦੇ ਤੱਥ ਲਗਾਤਾਰ ਲੁਕਾਏ ਜਾ ਰਹੇ ਹਨ ਅਤੇ ਮੀਡੀਆ ਨੂੰ ਲਗਾਤਾਰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਸੂਤਰਾਂ ਮੁਤਾਬਕ ਅਮਨਦੀਪ ਨੇ ਕੁਝ ਮਹੀਨਿਆਂ ਬਾਅਦ ਇੰਗਲੈਂਡ ਚਲੇ ਜਾਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਹ ਫਸ ਗਈ। ਦੂਜੇ ਪਾਸੇ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਸੋਨੂੰ ਨੂੰ ਫੜਨ ਲਈ ਹਰਿਆਣਾ ਤੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਛਾਪੇਮਾਰੀ ਕੀਤੀ ਜਾਰਹੀ ਹੈ ਪਰ ਅਜੇ ਉਹ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

The post ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਦੀ ਮੁੜ ਹੋਈ ਪੇਸ਼ੀ, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ appeared first on Daily Post Punjabi.



Previous Post Next Post

Contact Form