ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਹੜੀ ਕਿ ਮੋਗਾ ਸੈਕਸ ਸਕੈਂਡਲ ਨਾਲ ਜੁੜੀ ਹੋਈ ਹੈ। 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਵਿਚ ਮੋਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਫੈਸਲਾ ਸੁਣਾਇਆ ਜਾਣਾ ਸੀ, ਜਿਸ ਨੂੰ ਕਿ ਟਾਲ ਦਿੱਤਾ ਗਿਆ ਹੈ। ਹੁਣ ਇਸ ਮਾਮਲੇ ‘ਤੇ ਸੁਣਵਾਈ 7 ਅਪ੍ਰੈਲ ਨੂੰ ਯਾਨੀ ਸੋਮਵਾਰ ਨੂੰ ਹੋਵੇਗੀ।
ਦੱਸ ਦੇਈਏ ਕਿ ਮਾਮਲੇ ਵਿਚ 4 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ ਤੇ ਇਨ੍ਹਾਂ ਨੂੰ ਹੁਣ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਵਿਚ ਮੋਗਾ ਦੇ ਤਤਕਾਲੀ ਐੱਸਐੱਸਪੀ ਦਵਿੰਦਰ ਸਿੰਘ ਗਰਚਾ ਤੇ ਸਾਬਕਾ ਐੱਸਪੀ ਹੈੱਡ ਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐੱਸਐੱਚਓ ਮੋਗਾ ਰਮਨ ਕੁਮਾਰ ਤੇ ਮੋਗਾ ਦੇ ਸਾਬਕਾ ਇੰਸਪੈਕਟਰ ਅਮਰਜੀਤ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। 2007 ਵਿਚ ਇਹ ਮਾਮਲਾ ਕਾਫੀ ਸੁਰਖੀਆਂ ਵਿਚ ਰਿਹਾ ਸੀ ਤੇ ਕਈ ਸਿਆਸਤਦਾਨਾਂ ਦੇ ਨਾਂ ਵੀ ਇਸ ਕੇਸ ਵਿਚ ਸ਼ਾਮਲ ਹੋਣੇ ਸ਼ੁਰੂ ਹੋ ਗਏ ਸਨ।
ਇਹ ਵੀ ਪੜ੍ਹੋ : ਪਤਨੀ ਸਣੇ ਮਾਂ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਏ CM ਮਾਨ, ਸੂਬੇ ਦੀ ਖੁਸ਼ਹਾਲੀ ਦੀ ਕੀਤੀ ਅਰਦਾਸ
ਵੱਡੇ ਵਪਾਰੀਆਂ ਨੂੰ ਵੀ ਇਸ ਮਾਮਲੇ ਵਿਚ ਲੁੱਟਿਆ ਜਾਂਦਾ ਸੀ ਉਨ੍ਹਾਂ ਤੋਂ ਜ਼ਬਰਦਸਤੀ ਵਸੂਲੀ ਕੀਤੀ ਜਾਂਦੀ ਸੀ ਜਿਸ ਕਰਕੇ ਸ਼ਿਕਾਇਤਕਰਤਾ ਨੇ ਲੰਬੀ ਲੜਾਈ ਲਈ ਤੇ ਆਖਿਰਕਾਰ ਹਾਈਕੋਰਟ ਨੇ ਇਸ ਦਾ ਨੋਟਿਸ ਲਿਆ ਤੇ ਮਾਮਲਾ ਫਿਰ ਸੀਬੀਆਈ ਨੂੰ ਸੌਂਪਿਆ ਗਿਆ ਤੇ 18 ਸਾਲਾਂ ਤੋਂ ਇਸ ਕੇਸ ਦੀ ਜਾਂਚ ਕਰ ਰਹੀ ਹੈ, ਜਿਸ ਦਾ ਫੈਸਲਾ ਹੁਣ 7 ਅਪ੍ਰੈਲ ਨੂੰ ਸੁਣਾਇਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

The post ਮੋਗਾ ਸੈ*ਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ CBI ਕੋਰਟ ਨੇ ਟਾਲਿਆ ਫੈਸਲਾ , 7 ਅਪ੍ਰੈਲ ਨੂੰ ਸੁਣਾਈ ਜਾਵੇਗੀ ਸਜ਼ਾ appeared first on Daily Post Punjabi.