ਨਹੀਂ ਸੁਧਰ ਰਿਹਾ ਪਾਕਿਸਤਾਨ! LoC ‘ਤੇ ਕੀਤੀ ਫਾਇਰਿੰਗ, ਭਾਰਤ ਨੇ ਦਿੱਤਾ ਮੂੰਹਤੋੜ ਜਵਾਬ

ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਅੰਨ੍ਹੇਵਾਹ ਗੋਲੀਬਾਰੀ ਕਰਕੇ 26 ਲੋਕਾਂ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫੌਜ ਦੀ ਵਰਦੀ ਵਿੱਚ ਆਏ ਅੱਤਵਾਦੀਆਂ ਨੇ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਪਹਿਲਾਂ ਸੈਲਾਨੀਆਂ ਨੂੰ ਉਨ੍ਹਾਂ ਦੇ ਧਰਮ ਬਾਰੇ ਪੁੱਛਿਆ, ਉਨ੍ਹਾਂ ਦੇ ਪਛਾਣ ਪੱਤਰ ਚੈੱਕ ਕੀਤੇ ਅਤੇ ਫਿਰ ਉਨ੍ਹਾਂ ਨੂੰ ਗੋਲੀ ਮਾਰ ਦਿੱਤੀ। 26 ਮਰਨ ਵਾਲਿਆਂ ‘ਚੋਂ ਜ਼ਿਆਦਾਤਰ ਸੈਲਾਨੀ ਹਨ, ਜਦਕਿ ਦੋ ਵਿਦੇਸ਼ੀ ਅਤੇ ਦੋ ਸਥਾਨਕ ਨਾਗਰਿਕ ਹਨ। ਉਦੋਂ ਤੋਂ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਬਣਿਆ ਹੋਇਆ ਹੈ।

ਇਸੇ ਵਿਚਾਲੇ ਕੰਟਰੋਲ ਰੇਖਾ ‘ਤੇ ਕੁਝ ਥਾਵਾਂ ‘ਤੇ ਪਾਕਿਸਤਾਨੀ ਫੌਜ ਨੇ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਛੋਟੇ ਹਥਿਆਰਾਂ ਨਾਲ ਕੀਤੀ ਗਈ। ਭਾਰਤੀ ਫੌਜ ਦੇ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਫੌਜ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫ਼ੌਜ ਦੇ ਸੂਤਰਾਂ ਮੁਤਾਬਕ ਭਾਰਤੀ ਫ਼ੌਜ ਨੇ ਵੀਰਵਾਰ ਰਾਤ ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ‘ਤੇ ਕੁਝ ਥਾਵਾਂ ‘ਤੇ ਪਾਕਿਸਤਾਨੀ ਫ਼ੌਜ ਵੱਲੋਂ ਕੀਤੀ ਗੋਲੀਬਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ।

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਡਰਿਆ ਹੋਇਆ ਹੈ। ਉਹ ਭਾਰਤੀ ਜਵਾਬੀ ਕਾਰਵਾਈ ਦੇ ਡੂੰਘੇ ਡਰ ਵਿੱਚ ਹੈ। ਇਸ ਦੌਰਾਨ ਗੁਆਂਢੀ ਦੇਸ਼ ਤੋਂ ਗੋਲੀਬਾਰੀ ਕੀਤੀ ਗਈ ਹੈ। ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਆਪਣੇ ਸਿਖਰ ‘ਤੇ ਹੈ।

ਇਕ ਸੂਤਰ ਨੇ ਦੱਸਿਆ ਕਿ ਕੰਟਰੋਲ ਰੇਖਾ ‘ਤੇ ਕੁਝ ਥਾਵਾਂ ‘ਤੇ ਪਾਕਿਸਤਾਨ ਵਾਲੇ ਪਾਸਿਓਂ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਦੀਆਂ ਘਟਨਾਵਾਂ ਵਾਪਰੀਆਂ। ਗੋਲੀਬਾਰੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦਿੱਤਾ ਗਿਆ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ।

ਇਹ ਵੀ ਪੜ੍ਹੋ : 30 ਦਿਨ ‘ਚ ਪਾਸ ਹੋਣਗੇ ਨਕਸ਼ੇ, ਮੋਹਾਲੀ ਨਾਲ ਜੁੜਨਗੇ 8 ਪਿੰਡ, ਮਾਨ ਕੈਬਨਿਟ ਨੇ ਲਏ ਵੱਡੇ ਫੈਸਲੇ

ਇਸ ਤੋਂ ਪਹਿਲਾਂ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐਸ) ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਸਨ। ਇਸ ਵਿੱਚ 1960 ਦੀ ਸਿੰਧੂ ਜਲ ਸੰਧੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ। ਇਸ ਨਾਲ ਇੰਟੈਗਰੇਟਿਡ ਚੈੱਕ ਪੋਸਟ ਅਟਾਰੀ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਸਾਰਕ ਵੀਜ਼ਾ ਛੋਟ ਯੋਜਨਾ ਦੇ ਤਹਿਤ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਆਉਣ ਦੀ ਇਜਾਜ਼ਤ ਦੇਣ ‘ਤੇ ਪਾਬੰਦੀ ਲਗਾਈ ਗਈ ਸੀ। ਭਾਰਤ ਵਿੱਚ ਮੌਜੂਦ ਪਾਕਿਸਤਾਨੀ ਨਾਗਰਿਕ ਨੂੰ ਭਾਰਤ ਛੱਡਣ ਲਈ 48 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।

The post ਨਹੀਂ ਸੁਧਰ ਰਿਹਾ ਪਾਕਿਸਤਾਨ! LoC ‘ਤੇ ਕੀਤੀ ਫਾਇਰਿੰਗ, ਭਾਰਤ ਨੇ ਦਿੱਤਾ ਮੂੰਹਤੋੜ ਜਵਾਬ appeared first on Daily Post Punjabi.



source https://dailypost.in/news/national/pakistan-fired-at-loc/
Previous Post Next Post

Contact Form