ਪੰਜਾਬ ਦੇ ਸਾਬਕਾ ਮੰਤਰੀ ਅਤੇ ਮੁਹਾਲੀ ਦੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦੇ ਲਾਪਤਾ ਪੋਸਟਰ ਹੁਣ ਇਲਾਕੇ ਵਿੱਚ ਲਗਾ ਦਿੱਤੇ ਗਏ ਹਨ। ਇਹ ਪੋਸਟਰ ਕਾਂਗਰਸੀ ਆਗੂਆਂ ਨੇ ਲੋਕਾਂ ਨਾਲ ਮਿਲ ਕੇ ਲਾਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਨੇ ਇਲਾਕੇ ਵਿੱਚ ਕੋਈ ਵਿਕਾਸ ਕਾਰਜ ਨਹੀਂ ਕਰਵਾਏ। ਇਸ ਕਾਰਨ ਲੋਕ ਕਾਫੀ ਪ੍ਰੇਸ਼ਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਜਿਸ ਤੋਂ ਬਾਅਦ ਉਹ ਇੱਥੇ ਆਏ ਸਨ।
ਲੋਕਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਵਿਧਾਇਕਾ ਨੇ ਵਿਕਾਸ ਨੂੰ ਲੈ ਕੇ ਸਾਡੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਜੋਕਿ ਪੂਰੇ ਨਹੀਂ ਕੀਤੇ ਗਏ। ਤੁਸੀਂ ਭਾਵੇਂ ਹੁਣ ਤਾਜ ਮਹਿਲ ਵੀ ਬਣਾ ਦਿਓ ਪਰ ਤੁਹਾਨੂੰ ਇੱਥੇ ਵੜਨ ਨਹੀਂ ਦਿੱਤਾ ਜਾਵੇਗਾ।”
ਉਨ੍ਹਾਂ ਕਿਹਾ ਕਿ ਭਾਵੇਂ ਵਿਧਾਇਕ ਜੇਸੀਬੀ ਲੈ ਕੇ ਸੜਕਾਂ ’ਤੇ ਘੁੰਮਦੇ ਨਜ਼ਰ ਆ ਰਹੇ ਹਨ ਪਰ ਜਿੱਥੇ ਜੇਸੀਬੀ ਦੀ ਲੋੜ ਹੈ, ਉਥੇ ਉਨ੍ਹਾਂ ਨੇ ਕੋਈ ਵਿਕਾਸ ਕਾਰਜ ਨਹੀਂ ਕਰਵਾਏ। ਹਾਲਾਂਕਿ ਇਸ ਮਾਮਲੇ ‘ਤੇ ਅਜੇ ਤੱਕ ਵਿਧਾਇਕ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਦੀਪਕ ਵਰਮਾ ਨੇ ਕਿਹਾ ਕਿ ਇਹ ਕੁਰਾਲੀ ਦਾ ਮੁੱਖ ਦੁਆਰ ਹੈ, ਜਿਸ ਨੂੰ ਬਡਾਲੀ ਰੋਡ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੁਸਾਇਟੀ ਵਿੱਚ 5-7 ਸਾਲਾਂ ਤੋਂ ਵੱਡੀ ਗਿਣਤੀ ਵਿੱਚ ਪਰਿਵਾਰ ਰਹਿ ਰਹੇ ਹਨ ਪਰ ਇਲਾਕੇ ਵਿੱਚ ਸੜਕ ਦੀ ਹਾਲਤ ਬਹੁਤ ਮਾੜੀ ਹੈ।
ਇਸੇ ਤਰ੍ਹਾਂ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਦੀ ਗਲੀ ਦੀ ਹਾਲਤ ਬਹੁਤ ਖਰਾਬ ਹੈ। ਥੋੜੀ ਜਿਹੀ ਬਾਰਿਸ਼ ਵੀ ਪਾਣੀ ਨਾਲ ਭਰ ਜਾਂਦੀ ਹੈ। ਇਸ ਮੌਕੇ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਹ ਕੌਂਸਲਰ ਦਾ ਕੰਮ ਹੈ ਤਾਂ ਕੀ ਤੁਸੀਂ ਕਦੇ ਆਪਣੇ ਕੌਂਸਲਰ ਨੂੰ ਇਸ ਬਾਰੇ ਦੱਸਿਆ? ਤਾਂ ਉਨ੍ਹਾਂ ਦਾ ਜਵਾਬ ਸੀ ਕਿ ਕੌਂਸਲਰ ਫੋਨ ਨਹੀਂ ਚੁੱਕਦੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਥਾਂ ’ਤੇ ਜਾਗਰਣ ਹੋਇਆ ਸੀ ਅਤੇ ਲੋਕਾਂ ਨੇ ਖੁਦ ਹੀ ਸੀਵਰੇਜ ਦੀ ਮੁਰੰਮਤ ਕਰਵਾਈ ਸੀ। ਕੋਈ ਸੁਣਵਾਈ ਨਹੀਂ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਵੇਰਕਾ ਬਾਈਪਾਸ ‘ਤੇ ਪੁਲਿਸ ਵੱਲੋਂ ਐਨਕਾਊਂਟਰ, ਕਈ ਮਾਮਲਿਆਂ ‘ਚ ਲੋੜੀਂਦਾ ਸੀ ਬਦਮਾਸ਼
ਲੋਕਾਂ ਨੇ ਕਿਹਾ ਕਿ ਅਸੀਂ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਮਕਾਨ ਖਰੀਦੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਜਿੱਥੋਂ ਤੱਕ ਉਨ੍ਹਾਂ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕੀਤੀ ਤਾਂ ਡੀਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਵਿੱਚ ਆਮ ਲੋਕਾਂ ਦਾ ਕੀ ਕਸੂਰ ਹੈ? ਉਨ੍ਹਾਂ ਕਿਹਾ ਕਿ ਲੋਕਾਂ ਨੇ ਮਜਬੂਰੀ ‘ਚ ਇਹ ਰਾਹ ਚੁਣਿਆ ਹੈ।
ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਭਾਜਪਾ ਆਗੂਆਂ ਨੇ ਕਾਂਗਰਸੀ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲਾਪਤਾ ਪੋਸਟਰ ਲਾਏ ਸਨ।
ਵੀਡੀਓ ਲਈ ਕਲਿੱਕ ਕਰੋ -:
The post MLA ਅਨਮੋਲ ਗਗਨ ਮਾਨ ‘ਗੁੰਮਸ਼ੁਦਾ’, ਲੋਕਾਂ ਨੇ ਇਲਾਕੇ ‘ਚ ਲਾਏ ਪੋਸਟਰ appeared first on Daily Post Punjabi.