RTO ਦਫਤਰ ‘ਚ ਵਿਜੀਲੈਂਸ ਦੀ ਰੇਡ, ਖੰਗਾਲੇ ਜਾ ਰਹੇ ਦਸਤਾਵੇਜ਼, ਮੁਲਾਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿਛ

ਵਿਜੀਲੈਂਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਆਰਟੀਓ ਦਫਤਰ ਬਠਿੰਡਾ ਵਿਚ ਵਿਜੀਲੈਂਸ ਵੱਲੋਂ ਰੇਡ ਕੀਤੀ ਗਈ ਤੇ ਉਨ੍ਹਾਂ ਵੱਲੋਂ ਦਸਤਾਵੇਜ਼ ਖੰਗਾਲੇ ਜਾ ਰਹੇ ਹਨ ਤੇ ਨਾਲ ਹੀ ਮੁਲਾਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਲਗਾਤਾਰ ਵਿਜੀਲੈਂਸ ਵਿਭਾਗ ਦੇ ਅਧਿਕਾਰੀ ਐਕਸ਼ਨ ਮੋਡ ਵਿਚ ਨਜ਼ਰ ਆ ਰਹੇ ਹਨ। ਅਜਿਹੇ ਵਿਚ ਬਠਿੰਡਾ ਆਰਟੀਓ ਦਫਤਰ ਵਿਖੇ ਵਿਜੀਲੈਂਸ ਦੀ ਟੀਮ ਵੱਲੋਂ ਰੇਡ ਕੀਤੀ ਗਈ ਹੈ ਤੇ ਦਸਤਾਵੇਜ਼ ਚੈੱਕ ਕੀਤੇ ਜਾ ਰਹੇ ਹਨ ਤੇ ਨਾਲ ਹੀ ਮੁਲਾਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਡਰਾਈਵਿੰਗ ਲਾਇਸੈਂਸ ਨਾਲ ਜੁੜੇ ਦਸਤਾਵੇਜ਼ਾਂ ਨੂੰ ਵੀ ਜ਼ਬਤ ਕੀਤਾ ਜਾ ਰਿਹਾ ਹੈ।

ਵਿਜੀਲੈਂਸ ਵੱਲੋਂ ਇਸ ਤੋਂ ਇਲਾਵਾ ਜਲੰਧਰ,ਪਠਾਨਕੋਟ, ਪਟਿਆਲਾ, ਲੁਧਿਆਣਾ ਤੇ ਹੁਸ਼ਿਆਰਪੁਰ ਦੇ ਆਰਟੀਏ ਦਫਤਰਾਂ ਵਿਚ ਵੀ ਛਾਪੇਮਾਰੀ ਕੀਤੀ ਗਈ। ਛਾਪੇ ਦੌਰਾਨ ਡਰਾਈਵਿੰਗ ਟੈਸਟ ਦੇਣ ਆਏ ਲੋਕਾਂ ਨੂੰ ਉਥੇ ਹੀ ਰੋਕ ਦਿੱਤਾ ਗਿਆ ਹੈ ਤੇ ਕਿਸੇ ਨੂੰ ਵੀ ਅੰਦਰ ਜਾਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

The post RTO ਦਫਤਰ ‘ਚ ਵਿਜੀਲੈਂਸ ਦੀ ਰੇਡ, ਖੰਗਾਲੇ ਜਾ ਰਹੇ ਦਸਤਾਵੇਜ਼, ਮੁਲਾਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿਛ appeared first on Daily Post Punjabi.



Previous Post Next Post

Contact Form