ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਵਿਜੀਲੈਂਸ ਦੇ ਚੀਫ ਡਾਇਰੈਕਟਰ ADGP ਐੱਸਪੀਐੱਸ ਪਰਮਾਰ, AIG ਤੇ SSP ਨੂੰ ਸਸਪੈਂਡ ਕਰ ਦਿੱਤਾ ਹੈ। ਡਰਾਈਵਿੰਗ ਲਾਇਸੈਂਸ ਘਪਲੇ ਨਾਲ ਜੁੜੇ ਮਾਮਲੇ ਵਿਚ ਇਹ ਕਾਰਵਾਈ ਕੀਤੀ ਗਈ ਹੈ। ਪੰਜਾਬ ਦੀ ਆਪ ਸਰਕਾਰ ਦੇ ਬੁਲਾਰੇ ਮੁਤਾਬਕ ਇਨ੍ਹਾਂ ਅਧਿਕਾਰੀਆਂ ਨੇ ਇਸ ਘਪਲੇ ਵਿਚ ਕਾਰਵਾਈ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰੀਆਂ ਨੂੰ ਜੋ ਵੀ ਬਚਾਏਗਾ, ਉਹ ਨਹੀਂ ਬਚੇਗਾ।
ਵਿਜੀਲੈਂਸ ਚੀਫ SPS ਪਰਮਾਰ 1997 ਬੈਚ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਹਨ। ਉਨ੍ਹਾਂ ਨੂੰ 26 ਮਾਰਚ ਨੂੰ ਵਿਜੀਲੈਂਸ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ। ਉਦੋਂ ਸਰਕਾਰ ਨੇ ਜੀ. ਨਾਗੇਸ਼ਵਰ ਰਾਓ ਨੂੰ ਹਟਾਇਆ ਸੀ। ਉਸ ਸਮੇਂ ਪਰਮਾਰ ADGP ਲਾਅ ਐਂਡ ਆਰਡਰ ਸਨ।
ਇਹ ਵੀ ਪੜ੍ਹੋ : ਸ਼੍ਰੀਨਗਰ ਪਹੁੰਚੇ ਕਾਂਗਰਸ ਸਾਂਸਦ ਰਾਹੁਲ ਗਾਂਧੀ, ਪਹਿਲਗਾਮ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
ਦੱਸ ਦੇਈਏ ਕਿ 7 ਅਪ੍ਰੈਲ ਨੂੰ ਰਿਜਨਲ ਟਰਾਂਸਪੋਰਟ ਅਥਾਰਟੀ ਦੇ ਦਫਤਰਾਂ ਤੇ ਡਰਾਈਵਿੰਗ ਟੈਸਟ ਕੇਂਦਰਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਰਿਸ਼ਵਤਖੋਰੀ ਤੇ ਹੋਰ ਕਮੀਆਂ ਵਿਚ ਸ਼ਾਮਲ 24 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੌਰਾਨ ਕੁੱਲ 16 FIR ਦਰਜ ਕੀਤੀਆਂ ਗਈਆਂ ਤੇ ਅਧਿਕਾਰੀਆਂ ਨੇ ਏਜੰਟਾਂ ਤੋਂ 40 ਹਜ਼ਾਰ 900 ਰੁਪਏ ਨਕਦ ਬਰਾਮਦ ਕੀਤੇ। ਸਰਕਾਰ ਨੇ ਦਾਅਵਾ ਕੀਤਾ ਕਿ ਇਹ ਰਕਮ ਡਰਾਈਵਿੰਗ ਲਾਇਸੈਂਸ, ਟੈਸਟ ਤੇ ਹੋਰ ਸੇਵਾਵਾਂ ਦਿਵਾਉਣ ਦੇ ਬਦਲੇ ਵਸੂਲਦੇ ਸਨ। ਅਜੇ ਮਾਮਲੇ ਦੀ ਜਾਂਚ ਚੱਲ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -:

The post ਪੰਜਾਬ ਸਰਕਾਰ ਨੇ ਵਿਜੀਲੈਂਸ ਚੀਫ SPS ਪਰਮਾਰ ਨੂੰ ਕੀਤਾ ਸਸਪੈਂਡ, ਡਰਾਈਵਿੰਗ ਲਾਇਸੈਂਸ ਘੋਟਾਲੇ ‘ਚ ਹੋਈ ਕਾਰਵਾਈ appeared first on Daily Post Punjabi.