ਜਲੰਧਰ ਦਿਹਾਤੀ ਦੇ SSP ਦਾ ਵੱਡਾ ਐਕਸ਼ਨ, ਮਹਿਤਪੁਰ ਥਾਣੇ ਦੇ SHO ਤੇ ASI ਨੂੰ ਕੀਤਾ ਸਸਪੈਂਡ

ਜਲੰਧਰ ਦੇ ਮਹਿਤਪੁਰ ਥਾਣੇ ਦੇ SHO ਤੇ ASI ‘ਤੇ ਵੱਡਾ ਐਕਸ਼ਨ ਲਏ ਜਾਣ ਦੀ ਖਬਰ ਸਾਹਮਣੇ ਆਈ ਹੈ। ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਸਸਪੈਂਡ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਦੋਵਾਂ ਮੁਲਾਜ਼ਮਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਕੁਝ ਨੌਜਵਾਨਾਂ ਨੂੰ ਥਾਣੇ ਵਿਚ ਬੁਲਾਇਆ ਤੇ ਡਰਾ-ਧਮਕਾ ਕੇ ਉਨ੍ਹਾਂ ਤੋਂ ਗਲਤ ਕੰਮ ਕਰਵਾਇਆ। ਜਦੋਂ ਐਸਐਸਪੀ ਨੂੰ ਇਸ ਬਾਰੇ ਜਾਣਕਾਰੀ ਮਿਲੀ ਤਾਂ ਉਨ੍ਹਾਂ ਨੇ ਇਸ ਮਾਮਲੇ ਵਿਚ ਐਕਸ਼ਨ ਲੈਂਦਿਆਂ ਦੋਵਾਂ ਨੂੰ ਸਸਪੈਡ ਕਰ ਦਿੱਤਾ।

Suspend - Free of Charge Creative Commons Chalkboard image

ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਦੇਰ ਰਾਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਥਾਣੇ ਦੇ ਬਾਹਰ ਧਰਨਾ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਇਸ ਮਾਮਲੇ ’ਚ ਹੋਰ ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਹੋਣ ਦੀ ਵੀ ਗੱਲ ਕਹੀ ਅਤੇ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

ਇਸ ਮਾਮਲੇ ਨੂੰ ਲੈ ਕੇ ਪਰਿਵਾਰਕ ਮੈਂਬਰਾਂ ’ਚ ਕਾਫ਼ੀ ਰੋਸ ਸੀ, ਜਿਸ ਨੂੰ ਮੌਕੇ ‘ਤੇ ਪਹੁੰਚੇ ਅਤੇ ਪਰਿਵਾਰ ਨੂੰ ਕਾਰਵਾਈ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਪਰਿਵਾਰ ਨੇ ਵਿਰੋਧ ਪ੍ਰਦਰਸ਼ਨ ਖ਼ਤਮ ਕੀਤਾ।

ਇਹ ਵੀ ਪੜ੍ਹੋ : ਆਂਧਰਾ ਪ੍ਰਦੇਸ਼ ਦੇ ਸਿਮਹਾਚਲਮ ਮੰਦਿਰ ’ਚ ਵਾਪਰਿਆ ਹਾ.ਦ.ਸਾ, ਕੰਧ ਡਿ.ਗ/ਣ ਨਾਲ 8 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

ਇਸ ਮਗਰੋਂ ਐਸਐਸਪੀ ਨੇ ਤੁਰੰਤ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਲਾਈਨ ਹਾਜ਼ਰ ਹੋਣ ਲਈ ਕਿਹਾ। ਇਸ ਮਾਮਲੇ ਵਿੱਚ ਕੁਝ ਹੋਰ ਅਧਿਕਾਰੀਆਂ ਦੇ ਨਾਮ ਵੀ ਸ਼ਾਮਲ ਹਨ। ਡੀਐਸਪੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਜਲੰਧਰ ਦਿਹਾਤੀ ਦੇ SSP ਦਾ ਵੱਡਾ ਐਕਸ਼ਨ, ਮਹਿਤਪੁਰ ਥਾਣੇ ਦੇ SHO ਤੇ ASI ਨੂੰ ਕੀਤਾ ਸਸਪੈਂਡ appeared first on Daily Post Punjabi.



Previous Post Next Post

Contact Form