ਬਠਿੰਡਾ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਬਠਿੰਡਾ ਵਿਖੇ 3 ਅਣਪਛਾਤੇ ਲੁਟੇਰੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਨਾਲ ਪੈਟਰੋਲ ਪੰਪ ਅੰਦਰ ਦਾਖਲ ਹੋਏ ਤੇ ਉਥੋਂ 10,000 ਰੁਪਏ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਸਾਰੀ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।
ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਦੁਪਹਿਰ ਲਗਭਗ 2 ਵਜੇ ਡਬਵਾਲੀ ਰੋਡ ‘ਤੇ ਜੋਧਪੁਰ ਰੋਮਾਣਾ ਨੇੜੇ ਰਿਲਾਇੰਸ ਦੇ ਪੈਟਰੋਲ ਪੰਪ ‘ਤੇ 3 ਨੌਜਵਾਨ ਇਕ ਕਾਰ ‘ਚ ਪਹੁੰਚੇ। ਕਾਰ ਤੋਂ ਉਤਰ ਕੇ ਮੁਲਜ਼ਮਾਂ ਨੇ ਪਿਸਤੌਲ ਤੇ ਤੇਜ਼ਧਾਰ ਹਥਿਆਰਾਂ ਨਾਲ ਪੈਟਰੋਲ ਪੰਪ ਤੋਂ 10 ਹਜ਼ਾਰ ਰੁਪਏ ਦੀ ਨਕਦੀ ਲੁੱਟੀ ਤੇ ਉਥੋਂ ਫਰਾਰ ਹੋ ਗਏ। ਸੂਚਨਾ ਮਿਲਣ ‘ਤੇ ਥਾਣਾ ਸਦਰ ਬਠਿੰਡਾ ਪੁਲਿਸ ਮੌਕੇ ‘ਤੇ ਪਹੁੰਚੀ।
The post ਬਠਿੰਡਾ : 3 ਨਕਾਬਪੋਸ਼ਾਂ ਨੇ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ‘ਤੇ ਕੀਤੀ ਲੁੱਟ, ਘਟਨਾ CCTV ‘ਚ ਹੋਈ ਕੈਦ appeared first on Daily Post Punjabi.