ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 3 ਕਾਬੂ

ਜਲੰਧਰ ਕਮਿਸ਼ਨਰੇਟ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਕਰੋੜਾਂ ਦੀ ਹੈਰੋਇਨ ਸਣੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਰਿੰਕੂ ਉਰਫ ਗਾਂਧੀ ਆਪਣੇ ਦੋ ਸਾਥੀਆਂ ਨਾਲ ਪਿਛਲੇ 3 ਸਾਲਾਂ ਤੋਂ ਸਰਹੱਦ ਪਾਰ ਤੋਂ ਨਸ਼ਾ ਤਸਕਰਾਂ ਦੇ ਸੰਪਰਕ ਵਿਚ ਸੀ। ਉਨ੍ਹਾਂ ਖਿਲਾਫ NDPS ਐਕਟ ਤਹਿਤ ਪੀਐੱਸ ਡਵੀਜ਼ਨ ਨੰਬਰ 8 ਜਲੰਧਰ ਵਿਖੇ ਪਰਚਾ ਦਰਜ ਕੀਤਾ ਗਿਆ ਹੈ। ਇਸੇ ਸਬੰਧੀ ਜਾਂਚ ਕੀਤੀ ਜਾ ਰਹੀ ਸੀ ਜਿਸ ਤਹਿਤ ਹੁਣ 3 ਵਿਅਕਤੀਆਂ ਨੂੰ ਗ੍ਰਿਫਤਾਰੀ ਕੀਤੀ ਗਈ ਹੈ।

The post ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 3 ਕਾਬੂ appeared first on Daily Post Punjabi.



Previous Post Next Post

Contact Form