ਪੰਜਾਬ ਵਿੱਚ ਬੀਤੀ ਦੇਰ ਦੇਰ ਸ਼ਾਮ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਮੌਸਮ ਬਦਲ ਗਿਆ। ਦੇਰ ਰਾਤ, ਪਟਿਆਲਾ ਅਤੇ ਚੰਡੀਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਅਤੇ ਗੜੇਮਾਰੀ ਦੀਆਂ ਰਿਪੋਰਟਾਂ ਆਈਆਂ ਹਨ, ਜਦੋਂ ਕਿ ਤਰਨਤਾਰਨ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਤੋਂ ਤੇਜ਼ ਤੂਫਾਨੀ ਹਵਾਵਾਂ ਦੇ ਨਾਲ ਮੀਂਹ ਪੈਣ ਦੀਆਂ ਖਬਰਾਂ ਹਨ।, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਹੋਈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ 1 ਤੋਂ 5 ਮਈ ਤੱਕ ਪੰਜਾਬ ਵਿੱਚ ਮੀਂਹ, ਤੂਫਾਨ ਅਤੇ ਬਿਜਲੀ ਡਿੱਗਣ ਦਾ ਅਲਰਟ ਜਾਰੀ ਕੀਤਾ ਸੀ। ਮੌਸਮ ਦੇ ਹਾਲਾਤਾਂ ਨੂੰ ਦੇਖਦੇ ਹੋਏ ਪਹਿਲਾਂ ਜਾਰੀ ਕੀਤਾ ਗਿਆ ਯੈਲੋ ਅਲਰਟ ਹੁਣ ਵਧੇਰੇ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਆਰੈਂਜ ਅਲਰਟ ਵਿੱਚ ਬਦਲ ਦਿੱਤਾ ਗਿਆ ਹੈ।
ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਰਗੇ ਜ਼ਿਲ੍ਹਿਆਂ ਵਿੱਚ ਯੈਲੋ ਅਤੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਹਵਾ ਦੀ ਰਫਤਾਰ 80 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋ ਸਕਦੀ ਹੈ।
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ ਅਲਰਟ ਜਾਰੀ ਕੀਤਾ ਹੈ। 5 ਮਈ, 2025 ਤੱਕ ਤੇਜ਼ ਹਵਾਵਾਂ (40-60 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਪ੍ਰਗਟਾਈ ਹੈ। ਅਗਲੇ ਕੁਝ ਦਿਨਾਂ ਦੌਰਾਨ ਪਟਿਆਲਾ, ਮੋਹਾਲੀ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਝੱਖੜ ਵਰਗੀ ਸਥਿਤੀ ਦੀ ਭਵਿੱਖਬਾਣੀ ਕੀਤੀ ਹੈ, ਇਹ ਸਥਿਤੀ ਫਸਲਾਂ, ਕੱਚੇ ਘਰਾਂ, ਰੁੱਖਾਂ ਅਤੇ ਬਿਜਲੀ ਦੀਆਂ ਤਾਰਾਂ ਲਈ ਖ਼ਤਰਾ ਪੈਦਾ ਕਰ ਸਕਦੀ ਹੈ। ਲੋਕਾਂ ਨੂੰ ਸੁਚੇਤ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਟਾਲੀ 4 ਮਈ ਨੂੰ ਹੋਣ ਵਾਲੀ ਮੀਟਿੰਗ, ਕਿਸਾਨਾਂ ਨੇ ਇਸ ਮੰਗ ਕਰਕੇ ਲਿਆ ਵੱਡਾ ਫੈਸਲਾ
2 ਮਈ ਨੂੰ ਪੰਜਾਬ ਦੇ ਕੁਝ ਦੱਖਣੀ ਅਤੇ ਪੂਰਬੀ ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ, ਪਰ ਬਾਕੀ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਨੇਰੀਆਂ ਆ ਸਕਦੀਆਂ ਹਨ। 3 ਅਤੇ 4 ਮਈ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਧੂੜ ਭਰੇ ਹਨੇਰੀ ਦੀ ਸੰਭਾਵਨਾ ਹੈ। 5 ਮਈ ਨੂੰ ਅੰਸ਼ਕ ਰਾਹਤ ਮਿਲੇਗੀ, ਪਰ ਕੁਝ ਜ਼ਿਲ੍ਹਿਆਂ ਵਿੱਚ ਧੂੜ ਭਰੀ ਹਨੇਰੀ ਦੀ ਚਿਤਾਵਨੀ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ‘ਚ ਮੀਂਹ-ਹਨ੍ਹੇਰੀ ਨਾਲ ਬਦਲਿਆ ਮੌਸਮ, ਕਿਤੇ ਪਏ ਗੜ੍ਹੇ, 4 ਦਿਨ ਹੋਰ ਤੂਫਾਨ ਦਾ Alert appeared first on Daily Post Punjabi.