ਪੰਜਾਬ ਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਕਈ ਇਲਾਕਿਆਂ ਵਿੱਚ ਤੇਜ਼ ਹਨੇਰੀ ਚੱਲੀ, ਕੁਝ ਇਲਾਕਿਆਂ ਵਿੱਚ ਮੀਂਹ ਦੇ ਨਾਲ-ਨਾਲ ਗੜੇ ਵੀ ਪਏ ਹਨ। ਇਸ ਦੌਰਾਨ ਦਿਨ ਵਿੱਚ ਹੀ ਹਨੇਰਾ ਹੋ ਗਿਆ ਹੈ।
ਦੱਸ ਦੇਈਏ ਕਿ, ਚੰਡੀਗੜ੍ਹ, ਪੰਚਕੂਲਾ, ਮੋਹਾਲੀ, ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ ਵਿੱਚ ਅਚਾਨਕ ਹਨੇਰਾ ਛਾ ਗਿਆ ਅਤੇ ਇਸ ਦੌਰਾਨ ਤੇਜ਼ ਹਨੇਰੀ ਦੇ ਨਾਲ-ਨਾਲ ਭਾਰੀ ਮੀਂਹ ਪਿਆ। ਇਸ ਦੇ ਨਾਲ ਹੀ ਨੰਗਲ ਅਤੇ ਪਠਾਨਕੋਟ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਗੜੇਮਾਰੀ ਵੀ ਹੋਈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਜਲੰਧਰ ਦੀ ਗੱਲ ਕਰੀਏ ਤਾਂ ਉੱਥੇ ਵੀ ਤੇਜ਼ ਹਵਾਵਾਂ ਚੱਲੀਆਂ।
ਦੱਸ ਦੇਈਏ ਕਿ 21, 23, 24 ਅਤੇ 25 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ 22 ਮਈ ਨੂੰ ਮੌਸਮ ਖੁਸ਼ਕ ਰਹੇਗਾ। 26 ਮਈ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਸਮੇਂ ਦੌਰਾਨ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ/ਬਿਜਲੀ ਚੱਲਣ ਦੀ ਸੰਭਾਵਨਾ ਹੈ। ਅਗਲੇ 3 ਦਿਨਾਂ ਦੌਰਾਨ ਦੱਖਣ ਅਤੇ ਦੱਖਣ-ਪੱਛਮ ਵਿੱਚ ਕੁਝ ਥਾਵਾਂ ‘ਤੇ ਰਾਤ ਨੂੰ ਗਰਮ ਮੌਸਮ ਰਹਿਣ ਦੀ ਸੰਭਾਵਨਾ ਹੈ।
ਅੱਜ, 21 ਮਈ ਨੂੰ ਸੂਬੇ ਦੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ ‘ਤੇ ਹਲਕੀ ਬਾਰਿਸ਼ ਅਤੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਧੂੜ ਭਰੀ ਹਨੇਰੀ/ਗਰਜ ਦੇ ਨਾਲ ਮੀਂਹ/ਬਿਜਲੀ ਡਿੱਗਣ ਦੀ ਸੰਭਾਵਨਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਗੁਰੂਹਰਸਹਾਏ : ਦਵਾਈ ਲੈਣ ਗਏ ਨੌਜਵਾਨ ਦੀ ਛੱਪੜ ਨੇੜਿਓਂ ਮਿਲੀ ਲਾ/ਸ਼, ਮਿਲ ਰਹੀਆਂ ਸਨ ਧ/ਮਕੀਆਂ
ਹਾਲਾਂਕਿ, ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 1 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਤਾਪਮਾਨ ਨਾਲੋਂ 1.6 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 45.8 ਡਿਗਰੀ ਦਰਜ ਕੀਤਾ ਗਿਆ। ਹੁਣ ਰਾਤ ਦਾ ਤਾਪਮਾਨ ਵੀ ਵਧੇਗਾ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ‘ਚ ਬਦਲਿਆ ਮੌਸਮ, ਤੇਜ਼ ਹਨੇਰੀ ਨਾਲ ਕਈ ਥਾਵਾਂ ‘ਤੇ ਪਏ ਗੜ੍ਹੇ, 4 ਦਿਨਾਂ ਤੱਕ ਪਏਗਾ ਮੀਂਹ appeared first on Daily Post Punjabi.