ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸਾਢੇ 7 ਸਾਲ ਪਹਿਲਾਂ ਵਿਦੇਸ਼ ਗਿਆ ਸੀ ਲਵਦੀਪ

ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਉਹ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ‘ਚ ਸੁਨਹਿਰੀ ਭਵਿੱਖ ਦੀ ਆਸ ਲੈ ਆਪਣੇ ਸੁਪਨੇ ਪੂਰੇ ਕਰਨ ਲਈ ਜਾਂਦੇ ਹਨ ਪਰ ਕਈ ਵਾਰ ਉਨ੍ਹਾਂ ਨਾਲ ਅਜਿਹਾ ਭਾਣਾ ਵਾਪਰ ਜਾਂਦਾ ਹੈ ਕਿ ਜਿਸ ਦੀ ਕਲਪਨਾ ਵੀ ਉਨ੍ਹਾਂ ਨੇ ਨਹੀਂ ਕੀਤੀ ਹੁੰਦੀ।

ਅਜਿਹੀ ਹੀ ਘਟਨਾ ਮਾਨਸਾ ਦੇ ਇਕ ਨੌਜਵਾਨ ਨਾਲ ਵਾਪਰੀ ਹੈ, ਜਿਥੇ ਅਣਪਛਾਤੇ ਵਿਅਕਤੀਆਂ ਵੱਲੋਂ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਲਵਦੀਪ ਸਿੰਘ (27) ਵਜੋਂ ਹੋਈ ਹੈ। ਉਹ ਲਗਭਗ ਸਾਢੇ 7 ਸਾਲ ਪਹਿਲਾਂ ਰੋਜ਼ਗਾਰ ਲਈ ਕੈਨੇਡਾ ਗਿਆ ਸੀ। ਲਵਦੀਪ ਉਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਘਟਨਾ 29 ਅਪ੍ਰੈਲ ਦੀ ਹੈ ਪਰ ਪਰਿਵਾਰ ਵਾਲਿਆਂ ਨੂੰ ਇਸ ਦਾ ਪਤਾ 2 ਮਈ ਨੂੰ ਲੱਗਾ।

ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਨੇ ਮੇਟ ਗਾਲਾ-2025 ‘ਚ ਮਹਾਰਾਜਾ ਵਾਲੀ ਲੁੱਕ ‘ਚ ਕੀਤੀ ਐਂਟਰੀ, ਪੰਜਾਬੀ ਸੱਭਿਆਚਾਰ ਨੂੰ ਕੀਤਾ ਪੇਸ਼ 

ਪਰਿਵਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲਵਦੀਪ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ ਪਰ ਉਸ ਦਾ ਕਤਲ ਕਿਉਂ ਕੀਤਾ ਗਿਆ, ਇਹ ਅਜੇ ਜਾਂਚ ਦਾ ਵਿਸ਼ਾ ਹੈ। ਲਵਦੀਪ ਮੰਢਾਲੀ ਪਿੰਡ ਦਾ ਰਹਿਣ ਵਾਲਾ ਸੀ। ਲਵਦੀਪ ਦੇ ਪਿਤਾ ਨੇ ਦੱਸਿਆ ਕਿ 29 ਮਈ ਨੂੰ ਉਹ ਸਰੀ ਤੋਂ ਟੋਰਾਂਟੋ ਵਲ ਜਾ ਰਿਹਾ ਸੀ ਕਿ ਰਸਤੇ ਵਿਚ ਉਸ ਦਾ ਟਰੱਕ ਖਰਾਬ ਹੋ ਗਿਆ ਤਾਂ ਉਹ ਕੁਝ ਦੋਸਤਾਂ ਕੋਲ ਰੁਕ ਗਿਆ ਤੇ ਕਿਸੇ ਕੁੜੀ ਨੇ ਇੰਸਟਾਗ੍ਰਾਮ ਉਤੇ ਮੈਸੇਜ ਕੀਤੇ ਤੇ ਉਸਨੂੰ ਆਪਣੇ ਕੋਲ ਬੁਲਾਇਆ ਤੇ ਇਸੇ ਦੌਰਾਨ ਉਸ ਦਾ ਅਣਪਛਾਤਿਆਂ ਵੱਲੋਂ ਕਤਲ ਕਰ ਦਿੱਤਾ ਜਾਂਦਾ ਹੈ। ਪਰਿਵਾਰ ਨੇ ਭਾਰਤ ਤੇ ਪੰਜਾਬ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

The post ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਸਾਢੇ 7 ਸਾਲ ਪਹਿਲਾਂ ਵਿਦੇਸ਼ ਗਿਆ ਸੀ ਲਵਦੀਪ appeared first on Daily Post Punjabi.



Previous Post Next Post

Contact Form