ਪੰਜਾਬ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਮੰਗਲੁਰੂ ਕਰਨਾਟਕ ਵਜੋਂ ਹੋਈ ਹੈ। ਉਹ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥਣ ਸੀ।
ਜਾਣਕਾਰੀ ਮੁਤਾਬਕ ਅਕਾਂਕਸ਼ਾ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਜਪਾਨ ਵਿੱਚ ਨੌਕਰੀ ਮਿਲ ਗਈ। ਉੱਥੇ ਜਾਣ ਲਈ ਉਹ ਸਰਟੀਫਿਕੇਟ ਲੈਣ ਲਈ ਯੂਨੀਵਰਸਿਟੀ ਆਈ ਸੀ।
ਫਗਵਾੜਾ ਦੇ ਥਾਣਾ ਸਤਰਾਮਪੁਰਾ ਦੇ ਐੱਸ. ਐੱਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਰਾਤ ਯੂਨੀਵਰਸਿਟੀ ਵਿੱਚ ਕੁੜੀ ਦੇ ਡਿੱਗਣ ਦੀ ਸੂਚਨਾ ਮਿਲੀ ਸੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਪਹੁੰਚਣ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਝੋਨੇ ਦੀ ਬਿਜਾਈ 1 ਜੂਨ ਤੋਂ ਸ਼ੁਰੂ, ਪੰਜਾਬ ਨੇ BBMB ਤੋਂ ਮੰਗਿਆ 9000 ਕਿਊਸਿਕ ਵਾਧੂ ਪਾਣੀ
ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇਹ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਗਾ ਗਿਆ ਹੈ। ਮ੍ਰਿਤਕਾ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਬਿਆਨ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ਦੀ ਯੂਨੀਵਰਸਿਟੀ ‘ਚ ਸਰਟੀਫਿਕੇਟ ਲੈਣ ਆਈ ਕੁੜੀ ਦੀ ਸ਼ੱਕੀ ਹਲਾਤਾਂ ‘ਚ ਮੌਤ, 9ਵੀਂ ਮੰਜ਼ਿਲ ਤੋਂ ਡਿੱਗੀ appeared first on Daily Post Punjabi.