BBMB ਦੀ ਪਟੀਸ਼ਨ ‘ਤੇ ਹਾਈਕੋਰਟ ਵਿਚ ਸੁਣਵਾਈ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਣੀ ਦੇ ਵਿਵਾਦ ਨੂੰ ਲੈ ਕੇ ਅੱਜ ਲਗਾਤਾਰ ਦੂਜੇ ਦਿਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਦੋਵਾਂ ਪੱਖਾਂ ਨੂੰ ਸੁਣਦੇ ਹੋਏ ਫੈਸਲਾ ਸੁਰੱਖਿਅਤ ਰੱਖਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਅੱਜ ਹੀ ਇਸ ਮਾਮਲੇ ਉਤੇ ਫੈਸਲਾ ਆ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਦਲੀਲ ਦਿੱਤੀ ਗਈ ਸੀ ਕਿ ਪੰਜਾਬ ਪੁਲਿਸ ਸਿਰਫ ਸੁਰੱਖਿਆ ਲਈ ਲਗਾਈ ਹੈ ਨਾ ਕਿ ਮੈਨੇਜਮੈਂਟ ਵਾਸਤੇ।
ਦੱਸ ਦੇਈਏ ਕਿ BBMB ‘ਚ ਪਟੀਸ਼ਨ ਪਾਈ ਗਈ ਸੀ ਕਿ ਭਾਖੜਾ ‘ਤੇ ਪੰਜਾਬ ਪੁਲਿਸ ਉਤੇ ਤਾਇਨਾਤ ਕੀਤੀ ਗਈ ਸੀ ਤੇ ਉਸ ਨੂੰ ਹਟਾਇਆ ਜਾਵੇ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਆਪਣਾ ਪੱਖ ਰੱਖਿਆ ਗਿਆ। ਕਿਹਾ ਗਿਆ ਕਿ ਪੰਜਾਬ ਪੁਲਿਸ ਸੁਰੱਖਿਆ ਲਈ ਲਗਾਈ ਗਈ ਸੀ ਦੂਜੇ ਪਾਸੇ ਕੇਂਦਰ ਸਰਕਾਰ ਦੇ ਨੁਮਾਇੰਦੇ ਨੇ ਮੰਗ ਕੀਤੀ ਕੀ ਪੁਲਿਸ, BBMB ਵੱਲੋ ਜੋ ਕਿਹਾ ਗਿਆ ਹੈ ਕਿ ਹਟਾਈ ਜਾਵੇ, ਉਸ ਨੂੰ ਹਟਾਇਆ ਜਾਵੇ ਤੇ BBMB ਨੂੰ ਇਸ ਦਾ ਚਾਰਜ ਦਿੱਤਾ ਜਾਵੇ।
ਇਹ ਵੀ ਪੜ੍ਹੋ : ਬਠਿੰਡਾ: ਗੁਰੂ ਗੌਬਿੰਦ ਸਿੰਘ ਰਿਫਾਇਨਰੀ ਦੀ ਟਾਊਨਸ਼ਿਪ ‘ਚ ਸਫ਼ਾਈ ਦੌਰਾਨ ਮਜ਼ਦੂਰਾਂ ਨੂੰ ਚੜ੍ਹੀ ਗੈਸ, ਇਲਾਜ ਦੌਰਾਨ 3 ਨੇ ਛੱਡੇ ਸਾਹ
ਜ਼ਿਕਰਯੋਗ ਹੈ ਕਿ ਹਰਿਆਣਾ ਵੱਲੋਂ ਲਗਾਤਾਰ 8500 ਕਿਊਸਿਕ ਪਾਣੀ ਦੀ ਮੰਗ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਹਰਿਆਣਾ ਸਰਾਕਰ ਵੱਲੋਂ ਬੈਠਕ ਕੀਤੀ ਗਈ ਜਿਸ ਵਿਚ ਫੈਸਲਾ ਲਿਆ ਗਿਆ ਕਿ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤਾ ਜਾਵੇਗਾ ਜਿਸ ਦਾ ਪੰਜਾਬ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਕਿ ਪੰਜਾਬ ਕੋਲ ਪਾਣੀ ਨਹੀਂ ਹੈ। ਜਿਸ ਨੂੰ ਲੈ ਕੇ ਭਾਖੜਾ ਪੁਲਿਸ ਉਤੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਸਨ ਜਿਸ ਨੂੰ ਲੈ ਕੇ BBMB ਵੱਲੋਂ ਪਟੀਸ਼ਨ ਪਾਈ ਗਈ ਸੀ ਤਾਂ ਜੋ ਮੁਲਾਜ਼ਮਾਂ ਨੂੰ ਹਟਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
The post BBMB ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ, ਅੱਜ ਹੀ ਆ ਸਕਦਾ ਹੈ ਫੈਸਲਾ appeared first on Daily Post Punjabi.