ਥਾਰ ਵਿਚੋਂ ਚਿੱਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਵੀਰਵਾਰ ਵੱਡੀ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ। ਕੋਰਟ ਨੇ ਮਹਿਲਾ ਮੁਲਾਜ਼ਮ ਦੀ ਜ਼ਮਾਨਤ ਪਟੀਸ਼ਨ ਸਵੀਕਾਰ ਕਰ ਲਈ। ਪੰਜਾਬ ਪੁਲਿਸ ਦੀ ਬਠਿੰਡਾ ਵਿੱਚ ਤਾਇਨਾਤ ਤੇ ਇੰਸਟਾਕੁਈਨ ਦੇ ਨਾਂ ਨਾਲ ਮਸ਼ਹੂਰ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪਿਛਲੇ ਮਹੀਨੇ ਨਸ਼ੇ ਦੇ ਨਾਲ ਗ੍ਰਿਫਤਾਰ ਕੀਤਾ ਸੀ।
ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੇ ਵਕੀਲ ਨੇ ਦੱਸਿਆ ਕਿ ਅਮਨਦੀਪ ਕੌਰ ਨੂੰ ਇੱਕ ਮਹੀਨੇ ਤੋਂ ਇੱਕ ਦਿਨ ਘੱਟ ਜ਼ਮਾਨਤ ਮਿਲੀ ਹੈ। ਬਠਿੰਡਾ ਦੇ ਅਦਾਲਤ ਵਿਖੇ ਦਲੀਲਾਂ ਪੇਸ਼ ਕਰਨ ਮਗਰੋਂ ਅਦਾਲਤ ਨੇ ਮਹਿਲਾ ਕਾਂਸਟੇਬਲ ਨੂੰ ਜ਼ਮਾਨਤ ਦੇ ਦਿੱਤੀ ਹੈ।
ਵਕੀਲ ਵਿਸ਼ਵਦੀਪ ਸਿੰਘ ਨੇ ਕਿਹਾ ਹੈ ਕਿ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਬਠਿੰਡਾ ਕੋਰਟ ਕੰਪਲੈਕਸ ਦੇ 19 ਨੰਬਰ ਵਿੱਚੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਅਜੇ ਤੱਕ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦਾ ਚਲਾਨ ਵੀ ਨਹੀਂ ਪੇਸ਼ ਕੀਤਾ, ਇਥੋਂ ਤੱਕ ਕਿ ਇਹ ਰਿਕਵਰੀ ਵੀ ਬਹੁਤੀ ਨਹੀਂ ਸੀ।
ਇਹ ਵੀ ਪੜ੍ਹੋ : ਪਾਣੀਆਂ ਦਾ ਮੁੱਦਾ ਭਖਿਆ, ਨੰਗਲ ਡੈਮ ‘ਤੇ ਪਹੁੰਚੇ CM ਮਾਨ, ਮੰਤਰੀ ਬੈਂਸ ਨੇ ਲਾਇਆ ਧਰਨਾ
ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਪੁਲਿਸ ਨੇ 2 ਅਪ੍ਰੈਲ ਨੂੰ ਬਾਦਲ ਰੋਡ ’ਤੇ ਪੁਲ ਨੇੜਿਓਂ ਥਾਰ ਗੱਡੀ ਵਿਚੋਂ 17.71 ਗ੍ਰਾਮ ਹੈਰੋਇਨ ਸਣੇ ਹਿਰਾਸਤ ’ਚ ਲਿਆ ਸੀ। ਨਾਕੇ ‘ਤੇ ਵਾਹਨਾਂ ਦੀ ਚੈਕਿੰਗ ਦੌਰਾਨ ਜਦੋਂ ਥਾਰ ਗੱਡੀ ਨੂੰ ਰੋਕਿਆ ਤਾਂ ਉਸ ਵਿਚੋਂ ਹੈਰੋਇਨ ਬਰਾਮਦ ਹੋਈ, ਜਿਸ ਮਗਰੋਂ ਪੁਲਿਸ ਨੂੰ ਮਹਿਲਾ ਮੁਲਾਜ਼ਮ ਦਾ ਰਿਮਾਂਡ ਹਾਸਲ ਕੀਤਾ। ਬਾਅਦ ਵਿਚ ਅਦਾਲਤ ਵੱਲੋਂ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
The post ਚਿੱ*ਟੇ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਜੇਲ੍ਹ ਤੋਂ ਆਏਗੀ ਬਾਹਰ, ਅਦਾਲਤ ਨੇ ਦਿੱਤੀ ਜ਼ਮਾਨਤ appeared first on Daily Post Punjabi.