ਜਲੰਧਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀ ਲੱਗਣ ਨਾਲ ਵਕੀਲ ਦੀ ਮੌਤ

ਜਲੰਧਰ ਦੀ 120 ਫੁੱਟੀ ਰੋਡ ‘ਤੇ ਸਥਿਤ ਗਰੋਵਰ ਕਾਲੋਨੀ ਵਿਚ ਗੋਲੀ ਲੱਗਣ ਨਾਲ ਇੱਕ ਵਕੀਲ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਢੀਂਗਰਾ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦੋ ਗੁਆਂਢੀਆਂ ਵਿਚਾਲੇ ਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਝਗੜਾ ਇੰਨਾ ਵਧ ਗਿਆ ਕਿ ਗੁਆਂਢੀ ਨੇ ਆਪਣੀ ਬੰਦੂਕ ਤੋਂ ਗੋਲੀ ਚਲਾ ਦਿੱਤੀ। ਪਰਮਿੰਦਰ ਢੀਂਗਰਾ ਦੀ ਮੌਤ ਗੋਲੀ ਲੱਗਣ ਕਾਰਨ ਹੋਈ। ਪਰਮਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਜਾਂਚ ਚੱਲ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਦਿਲਬਾਗ ਨਗਰ ਐਕਸਟੈਂਸ਼ਨ ਵਿੱਚ ਵਕੀਲ ਨੂੰ ਉਸ ਦੇ ਗੁਆਂਢੀ ਨੇ ਪਾਰਕਿੰਗ ਵਿਵਾਦ ਬਾਰੇ ਗੱਲ ਕਰਨ ਲਈ ਬੁਲਾਇਆ ਸੀ। ਜਿਵੇਂ ਹੀ ਘਰ ਪਹੁੰਚੇ ਤਾਂ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਪਤਾ ਲੱਗਾ ਕਿ ਪਰਮਿੰਦਰ ਸਿੰਘ ਢੀਂਗਰਾ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਪੰਜਾਬ ਦੇ ਟੌਪਰ ਬੱਚਿਆਂ ਨੂੰ ਕਰਾਈ ਜਾਵੇਗੀ ਜਹਾਜ਼ ਦੀ ਸੈਰ

ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ। ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਘਰ ਨੂੰ ਸੀਲ ਕਰ ਦਿੱਤਾ ਹੈ। ਗੁਆਂਢੀ ਪਤੀ-ਪਤਨੀ ਨੂੰ ਪੁੱਤ ਸਣੇ ਗ੍ਰਿਫਤਾਰ ਕਰ ਲਿਆਗਿਆ ਹੈ, ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

 

The post ਜਲੰਧਰ ‘ਚ ਵੱਡੀ ਵਾਰਦਾਤ, ਦਿਨ-ਦਿਹਾੜੇ ਗੋਲੀ ਲੱਗਣ ਨਾਲ ਵਕੀਲ ਦੀ ਮੌਤ appeared first on Daily Post Punjabi.



Previous Post Next Post

Contact Form