ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਜੋਂ ਚਲਾਏ ਗਏ ਆਪ੍ਰੇਸ਼ਨ ਸਿੰਦੂਰ ਮਗਰੋਂ ਪਾਕਿਸਤਾਨ ਦੀ ਕਾਇਰਾਨਾ ਹਰਕਤ ਸਾਹਮਣੇ ਆਈ ਹੈ। ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸੈਂਟਰਲ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਹੈ। ਇਸ ਹਮਲੇ ਵਿੱਚ ਕੁਝ ਸਿੱਖ ਲੋਕ ਮਾਰੇ ਗਏ, ਜਿਨ੍ਹਾਂ ਵਿਚ ਗੁਰੂਘਰ ਦੇ ਰਾਗੀ ਭਾਈ ਅਮਰੀਕ ਸਿੰਘ ਸਣੇ ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਦੀ ਮੌਤ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿਖੇਧੀ ਕੀਤੀ।
ਉਸ ਪਵਿੱਤਰ ਸਥਾਨ ‘ਤੇ ਜਿੱਥੇ ਸਾਰਿਆਂ ਦੀ ਭਲਾਈ ਲਈ ਰੋਜ਼ਾਨਾ ਪ੍ਰਾਰਥਨਾਵਾਂ ਕੀਤੀਆਂ ਜਾਂਦੀਆਂ ਹਨ। ਨਾਗਰਿਕਾਂ ਅਤੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਉਲੰਘਣਾ ਹੈ। ਇਸ ਹਮਲੇ ਤੋਂ ਬਾਅਦ ਸਰਹੱਦੀ ਇਲਾਕੇ ਵਿੱਚ ਤਣਾਅ ਹੈ ਅਤੇ ਫੌਜ ਇਸ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਜਗ੍ਹਾ ‘ਤੇ ਅਜਿਹਾ ਹਮਲਾ ਕਰਨਾ ਜਿੱਥੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਂਦੀ ਹੈ, ਉਥੇ ਇਸ ਤਰ੍ਹਾਂ ਦਾ ਹਮਲਾ ਕਰਨਾ ਬੇਹੱਦ ਨਿੰਦਣੋਗ ਹੈ। ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ, ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿਖਿਆ, “ਪਾਕਿਸਤਾਨ ਫੌਜ ਵੱਲੋਂ ਪੁਣਛ ਦੇ ਪਵਿੱਤਰ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ‘ਤੇ ਕੀਤੇ ਗਏ ਅਣਮਨੁੱਖੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ।
ਉਨ੍ਹਾਂ ਅੱਗੇ ਲਿਖਿਆ, “ਸ਼੍ਰੋਮਣੀ ਅਕਾਲੀ ਦਲ ਮ੍ਰਿਤਕ ਗੁਰਸਿੱਖਾਂ ਦੇ ਪਰਿਵਾਰਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਦੋਸਤਾਂ ਅਤੇ ਅਜ਼ੀਜ਼ਾਂ ਲਈ ਹਿੰਮਤ ਦੀ ਅਰਦਾਸ ਕਰਦਾ ਹੈ। ਅਸੀਂ ਮੰਗ ਕਰਦੇ ਹਾਂ ਕਿ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਲਈ ਸਨਮਾਨਿਤ ਕੀਤਾ ਜਾਵੇ ਅਤੇ ਦੁਖੀ ਪਰਿਵਾਰਾਂ ਨੂੰ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦਾ ਸਮਰਥਨ ਕਰਨ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।”
ਇਹ ਵੀ ਪੜ੍ਹੋ : ਪੰਜਾਬ ‘ਚ ਕੀਤੀ ਗਈ ਮੌਕ ਡਰਿੱਲ, ਬੰਬ ਸਕੁਐਡ ਪਹੁੰਚੀ, ਸਿਖਾਏ ਗਏ ਸਿਵਲ ਡਿਫੈਂਸ ਸਣੇ ਹੋਰ ਬਚਾਅ ਦੇ ਤਰੀਕੇ
ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ, “ਸਿੱਖ ਹਮੇਸ਼ਾ ਦੇਸ਼ ਦੇ ਤਲਵਾਰ ਦੀ ਬਾਂਹ ਰਹੇ ਹਨ ਅਤੇ ਹਮੇਸ਼ਾ ਰਹਿਣਗੇ। ਅਸੀਂ ਆਪਣੀਆਂ ਹਥਿਆਰਬੰਦ ਫੌਜਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ। ਭਾਵੇਂ ਸ਼੍ਰੋਮਣੀ ਅਕਾਲੀ ਦਲ ਅਤੇ ਸਾਡਾ ਦੇਸ਼ ਸ਼ਾਂਤੀ ਲਈ ਖੜ੍ਹਾ ਹੈ, ਪਰ ਜੇਕਰ ਸਾਡੇ ਸਨਮਾਨ ਨੂੰ ਦੁਸ਼ਮਣ ਵੱਲੋਂ ਚੁਣੌਤੀ ਦਿੱਤੀ ਜਾਂਦੀ ਹੈ, ਤਾਂ ਸਾਨੂੰ ਆਪਣੇ ਦੇਸ਼ ਭਗਤੀ ਦੇ ਫਰਜ਼ਾਂ ਨੂੰ ਨਿਭਾਉਣ ਲਈ ਕਿਸੇ ਰਿਮਾਈਂਡਰ ਦੀ ਲੋੜ ਨਹੀਂ ਹੈ।”
ਵੀਡੀਓ ਲਈ ਕਲਿੱਕ ਕਰੋ -:
The post ਪਾਕਿਸਤਾਨ ਵੱਲੋਂ ਪੁੰਛ ਦੇ ਗੁਰੂਘਰ ‘ਤੇ ਹਮਲਾ, ਰਾਗੀ ਸਿੰਘ ਸਣੇ ਗੁਰਸਿੱਖਾਂ ਦੀ ਗਈ ਜਾਨ appeared first on Daily Post Punjabi.
source https://dailypost.in/news/punjab/pakistani-attack-on-poonch/