ਫਰੀਦਕੋਟ ਜ਼ਿਲ੍ਹੇ ਵਿਚ ਪੰਜਾਬੀ ਗੀਤਕਾਰ ਗੁਰਸੇਵਕ ਸਿੰਘ ਬਰਾੜ ਦੀ ਮੌਤ ਹੋ ਗਈ। ਕੋਟਕਪੂਰਾ-ਮੁਕਤਸਰ ਰੋਡ ‘ਤੇ ਪਿੰਡ ਖਾਰਾਕੋਲ ਟਰੱਕ ਨਾਲ ਟੱਕਰ ਕਰਕੇ ਮੋਟਰਸਾਈਕਲ ਸਵਾਰ ਸੇਵਕ ਬਰਾੜ ਦੀ ਜਾਨ ਚਲੀ ਗਈ। ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਪੁਲਿਸ ਮਾਮਲਾ ਦਰਜ ਕਰਕੇ ਜਾਂਚ ਵਿਚ ਲੱਗ ਗਈ ਹੈ।
ਜਾਣਕਾਰੀ ਮੁਤਾਬਕ ਹਾਦਸਾ ਐਤਵਾਰ ਰਾਤ ਲਗਭਗ 8.45 ਵਜੇ ਹੋਇਆ। ਗੁਰਸੇਵਕ ਆਪਣੀ ਬਾਈਕ ‘ਤੇ ਸਵਾਰ ਹੋ ਕੇ ਕੋਟਕਪੂਰਾ ਤੋਂ ਆਪਣੇ ਪਿੰਡ ਖੋਖਰ (ਮੁਕਤਸਰ) ਪਰਤ ਰਹੇ ਸਨ। ਜਦੋਂ ਉਹ ਪਿੰਡ ਖਾਰਾ ਨੇੜੇ ਬਰਾੜ ਢਾਬੇ ਕੋਲ ਪਹੁੰਚਿਆ ਤਾਂ ਉਸ ਦੀ ਟੱਕਰ ਇਕ ਟਰੱਕ ਨਾਲ ਹੋ ਗਈ। ਹਾਦਸੇ ਵਿਚ ਗੰਭੀਰ ਸੱਟਾਂ ਆਉਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : 14 ਸਾਲਾਂ ਕ੍ਰਿਕਟਰ ਦੇ ਮੁਰੀਦ ਹੋਏ PM ਮੋਦੀ, ਵੈਭਵ ਸੂਰਿਆਵੰਸ਼ੀ ਦੀ ਦਿਲ ਖੋਲ੍ਹ ਕੇ ਕੀਤੀ ਤਾਰੀਫ਼
ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਬਜ਼ੁਰਗ ਪਿਤਾ, ਪਤਨੀ ਤੇ ਪੁੱਤ ਛੱਡ ਗਿਆ ਹੈ। ਉਨ੍ਹਾਂ ਦੀ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਕਿਉਂਕਿ ਉਹ ਇਕੱਲਾ ਹੀ ਘਰ ਵਿਚ ਕਮਾਉਣ ਵਾਲਾ ਸੀ। ਪੁਲਿਸ ਮੁਲਜ਼ਮ ਟਰੱਕ ਚਾਲਕ ਖਿਲਾਫ ਕਾਰਵਾਈ ਕਰੇਗੀ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਭੇਜ ਦਿੱਤਾ ਹੈ। ਜਾਂਚ ਅਧਿਕਾਰੀ ਏਐੱਸਆਈ ਗੁਰਬੀਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨ ਦੇ ਆਧਾਰ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
The post ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਪੰਜਾਬੀ ਗੀਤਕਾਰ ਸੇਵਕ ਬਰਾੜ ਖੋਖਰ ਦੀ ਸੜਕ ਹਾਦਸੇ ‘ਚ ਮੌਤ appeared first on Daily Post Punjabi.