ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿਚ ਪੰਜਾਬ ਸਰਕਾਰ ਨੇ ਕਈ ਅਹਿਮ ਫੈਸਲੇ ਲਏ ਜਿਸ ਦੀ ਜਾਣਕਾਰੀ CM ਮਾਨ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਐਂਟੀ ਡ੍ਰੋਨ ਸਿਸਟਮ ਤਾਇਨਾਤ ਕੀਤਾ ਜਾਵੇਗਾ। ਕੈਬਨਿਟ ਬੈਠਕ ਵਿਚ ਐਂਟੀ ਡ੍ਰੋਨ ਨੂੰ ਖਰੀਦਣ ਦੀ ਮਨਜ਼ੂਰੀ ਮਿਲ ਗਈ ਹੈ। ਸੀਐੱਮ ਮਾਨ ਨੇ ਕਿਹਾ ਕਿ ਬਾਰਡਰ ਨੂੰ ਐਂਟੀ ਡ੍ਰੋਨ ਸਿਸਟਮ ਨਾਲ ਲੈਸ ਕਰ ਦਿੱਤਾ ਜਾਵੇਗਾ। ਪਾਕਿਸਤਾਨ ਤੋਂ ਆਉਣ ਵਾਲੇ ਡ੍ਰੋਨ ਉਡਣ ਤੋਂ ਪਹਿਲਾਂ ਹੀ ਤਬਾਹ ਕਰ ਦਿੱਤੇ ਜਾਣਗੇ।
CM ਮਾਨ ਨੇ ਮੰਤਰੀਆਂ ਨੂੰ ਹੁਕਮ ਜਾਰੀ ਕੀਤੇ ਕਿ ਉਹ ਦੁਕਾਨਾਂ ਤੇ ਬਾਜ਼ਾਰਾਂ ਵਿਚ ਜਾਣਗੇ। ਪੰਜਾਬ ਵਿਚ ਅਨਾਜ, ਤੇਲ ਦੀ ਕਮੀ ਨਹੀਂ ਹੈ। ਲੋਕਾਂ ਨੂੰ ਘਬਰਾਉਣ ਤੋਂ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਤਣਾਅ ਦੇ ਮਾਹੌਲ ਵਿਚ ਫਰਿਸ਼ਤੇ ਸਕੀਮ ਨੂੰ ਵਧਾਇਆ ਜਾ ਰਿਹਾ ਹੈ। ਉਹ ਸਾਰੇ ਜ਼ਿਲ੍ਹਿਆਂ ਦੇ ਡੀ.ਸੀਜ਼ ਦੇ ਸੰਪਰਕ ਵਿਚ ਹਨ। ਮੁੱਖ ਮੰਤਰੀ ਨੇ ਕਿਹਾ ਕਿ ਫਰਿਸ਼ਤਾ ਸਕੀਮ ਸਿਰਫ ਸੜਕ ਤੱਕ ਹੀ ਨਹੀਂ, ਯੁੱਧ ਵਿਚ ਜ਼ਖਮੀ, ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਜ਼ਖਮੀਆਂ ਦਾ ਇਲਾਜ ਸਰਕਾਰ ਵੱਲੋਂ ਫ੍ਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਿਸਟੀ ਨੇ PU- CET (UG) ਦੇ Entrance Test 2025 ਨੂੰ ਕੀਤਾ ਮੁਲਤਵੀ, ਨਵੀਂ ਤਰੀਕ ਦਾ ਜਲਦ ਹੋਵੇਗਾ ਐਲਾਨ
ਉਨ੍ਹਾਂ ਅਹਿਮ ਫੈਸਲੇ ਬਾਰੇ ਦੱਸਦੇ ਹੋਏ ਕਿਹਾ ਕਿ ਚੰਡੀਗੜ੍ਹ ਵਿਚ ਪਟਾਕਿਆਂ ‘ਤੇ ਪੂਰੀ ਪਾਬੰਦੀ ਰਹੇਗੀ। ਕਿਸੇ ਵੀ ਸਮਾਗਮ ਵਿਚ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੈ। ਧਾਰਮਿਕ ਸਮਾਗਮ ਵਿਚ ਵੀ ਪਟਾਕੇ ਨਹੀਂ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਹੁਕਮ 7 ਜੁਲਾਈ ਤੱਕ ਲਾਗੂ ਰਹਿਣਗੇ। ਸਰਕਾਰ ਵੱਲੋਂ 13 ਜ਼ਿਲ੍ਹਿਆਂ ਵਿਚ ਜੈਮਰ ਲਗਾਏ ਜਾਣਗੇ। ਗੋਇੰਦਵਾਲ ਸਾਹਿਬ, ਪਟਿਆਲਾ, ਬਠਿੰਡਾ, ਸੰਗਰੂਰ, ਫਰੀਦਕੋਟ, ਮੁਕਤਸਰ ਆਦਿ 13 ਜ਼ਿਲ੍ਹਿਆਂ ਵਿਚ ਅਪਡੇਟੇਡ ਜੈਮਰ ਲੱਗਣਗੇ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ਕੈਬਨਿਟ ਦਾ ਅਹਿਮ ਫੈਸਲਾ, ਮੀਟਿੰਗ ‘ਚ ਐਂਟੀ ਡਰੋਨ ਸਿਸਟਮ ਨੂੰ ਖਰੀਦਣ ਨੂੰ ਦਿੱਤੀ ਮਨਜ਼ੂਰੀ appeared first on Daily Post Punjabi.