ਪੰਜਾਬ ‘ਚ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।
CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਕੀਤੇ ਗਏ ਸਾਰਿਆਂ ਨੂੰ ਨਵੀਆਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ‘ਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ” ਤੇ ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ।
ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਫੜੇ ਗਏ 2 ਜਾਸੂਸ, ਆਪ੍ਰੇਸ਼ਨ ਸਿੰਦੂਰ ਨਾਲ ਜੁੜੀ ਜਾਣਕਾਰੀ ਭੇਜਦੇ ਸਨ ਪਾਕਿਸਤਾਨ ਨੂੰ
ਜਾਣਕਾਰੀ ਮੁਤਾਬਕ ਕਾਫੀ ਸਮਾਂ ਪਹਿਲਾਂ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ, ਡਾਇਰੈਕਟਰ ਤੇ ਵਾਈਸ ਚੇਅਰਮੈਨ ਲਗਾਏ ਜਾਣਗੇ। ਹਾਲਾਂਕਿ ਸਰਕਾਰ ਦੀ ਕੋਸ਼ਿਸ਼ ਇਹੀ ਸੀ ਕਿ ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰੀ ਸੌਂਪੀ ਜਾਵੇ ਜੋ ਸੱਚਮੁੱਚ ਪਾਰਟੀ ਲਈ ਕੰਮ ਕਰ ਰਹੇ ਹਨ। ਇਸ ਦੇ ਬਾਅਦ ਜਿਵੇਂ ਹੀ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਲਗਾਇਆ ਗਿਆ ਤਾਂ ਉਨ੍ਹਾਂ ਨੇ ਪਾਰਟੀ ਦੇ ਸਾਰੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਲਗਭਗ ਸਾਰੇ ਹਲਕਿਆਂ ਵਿਚ ਜਾ ਕੇ ਫੀਡਬੈਕ ਲਿਆ। ਹੁਣ ਇਸ ਦਿਸ਼ਾ ਵਿਚ ਕਾਰਵਾਈ ਹੋਈ ਹੈ। ਪਾਰਟੀ ਦੇ ਨੇਤਾਵਾਂ ਨੂੰ ਹੀ ਜ਼ਿੰਮੇਵਾਰੀ ਸੌਂਪੀ ਗਈ।
ਵੀਡੀਓ ਲਈ ਕਲਿੱਕ ਕਰੋ -:
The post CM ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਤੇ ਮੈਂਬਰ ਨਿਯੁਕਤ ਹੋਣ ‘ਤੇ ਦਿੱਤੀਆਂ ਸ਼ੁੱਭਕਾਮਨਾਵਾਂ appeared first on Daily Post Punjabi.