ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਨਾਲ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ਵਿੱਚ ਇੱਕ ਸੀਆਰਪੀਐਫ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਮੋਤੀ ਰਾਮ ਜਾਟ ਜਾਸੂਸੀ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਸ਼ਾਮਲ ਸੀ ਅਤੇ 2023 ਤੋਂ ਪਾਕਿਸਤਾਨ ਖੁਫੀਆ ਅਧਿਕਾਰੀਆਂ (ਪੀਆਈਓ) ਨਾਲ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਵਰਗੀਕ੍ਰਿਤ ਜਾਣਕਾਰੀ ਸਾਂਝੀ ਕਰ ਰਿਹਾ ਸੀ। ਰਿਪੋਰਟਾਂ ਮੁਤਾਬਕ ਜਵਾਨ ਨੇ ਸੋਸ਼ਲ ਮੀਡੀਆ ਰਾਹੀਂ ਦੇਸ਼ ਨਾਲ ਜੁੜੀ ਖੁਫੀਆ ਜਾਣਕਾਰੀ ਭੇਜੀ ਸੀ, ਉਸ ਨੂੰ ਇਸ ਦੇ ਬਦਲੇ ਪੈਸੇ ਵੀ ਮਿਲੇ ਸਨ।
ਏਜੰਸੀ ਨੇ ਪਾਇਆ ਕਿ ਉਹ ਪੀਆਈਓ ਤੋਂ ਵੱਖ-ਵੱਖ ਤਰੀਕਿਆਂ ਨਾਲ ਪੈਸੇ ਲੈ ਰਿਹਾ ਸੀ। ਮੋਤੀ ਰਾਮ ਨੂੰ NIA ਨੇ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ, ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ, ਉਸ ਨੂੰ ਪਟਿਆਲਾ ਹਾਊਸ ਕੋਰਟ ਦੀ ਇੱਕ ਵਿਸ਼ੇਸ਼ ਅਦਾਲਤ ਨੇ 6 ਜੂਨ ਤੱਕ ਏਜੰਸੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਦੇਸ਼ ਵਿੱਚ ਪਾਕਿਸਤਾਨੀ ਜਾਸੂਸਾਂ ਨੂੰ ਫੜਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਾਸੂਸੀ ਦੇ ਦੋਸ਼ਾਂ ਵਿੱਚ ਹੁਣ ਤੱਕ ਬਹੁਤ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਹਰਿਆਣਾ ਦੇ ਹਿਸਾਰ ਤੋਂ ਯੂਟਿਊਬਰ ਜੋਤੀ ਮਲਹੋਤਰਾ ਨੂੰ ਵੀ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਗ੍ਰਿਫ਼ਤਾਰੀ ਤੋਂ ਬਾਅਦ ਜਵਾਨ ਨੂੰ ਸੀਆਰਪੀਐਫ ਨਿਯਮਾਂ ਮੁਤਾਬਕ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੋਸ਼ੀ ਨੇ ਪਾਕਿਸਤਾਨ ਵਿੱਚ ਬੈਠੇ ਆਪਣੇ ਹੈਂਡਲਰਾਂ ਨੂੰ ਬਹੁਤ ਸਾਰੀਆਂ ਸੰਵੇਦਨਸ਼ੀਲ ਜਾਣਕਾਰੀਆਂ ਭੇਜੀਆਂ ਸਨ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਭਾਰਤ ਵਿੱਚ ਬਹੁਤ ਸਾਰੇ ਜਾਸੂਸ ਫੜੇ ਗਏ ਹਨ। ਇਸ ਵਿੱਚ ਸਭ ਤੋਂ ਮਸ਼ਹੂਰ ਨਾਮ ਜੋਤੀ ਮਲਹੋਤਰਾ ਰਿਹਾ ਹੈ। ਯੂਟਿਊਬਰ ਜੋਤੀ ‘ਤੇ ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਦਾ ਦੋਸ਼ ਹੈ। ਉਹ ਭਾਰਤ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਰਾਹੀਂ ਪਾਕਿਸਤਾਨੀ ਖੁਫੀਆ ਅਧਿਕਾਰੀਆਂ ਦੇ ਸੰਪਰਕ ਵਿੱਚ ਆਈ ਸੀ।
ਇਹ ਵੀ ਪੜ੍ਹੋ : ਲੁਧਿਆਣਾ ਨਗਰ ਨਿਗਮ ਦਫ਼ਤਰ ‘ਚ ਠੇਕੇ ‘ਤੇ ਰੱਖੇ ਮੁਲਾਜ਼ਮਾਂ ਵੱਲੋਂ ਹੰ/ਗਾਮਾ, ਪੁਲਿਸ ਨੇ ਮੁਲਾਜ਼ਮਾਂ ਨੂੰ ਹਿਰਾਸਤ ‘ਚ ਲਿਆ
ਦੱਸ ਦੇਈਏ ਕਿ ਭਾਰਤ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਆਪ੍ਰੇਸ਼ਨ ਸਿੰਦੂਰ ਰਾਹੀਂ ਲਿਆ। ਉਸ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਇਸ ਤੋਂ ਬਾਅਦ ਪਾਕਿਸਤਾਨੀ ਫੌਜ ਨੇ ਭਾਰਤ ਦੇ ਕਈ ਸ਼ਹਿਰਾਂ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਭਾਰਤੀ ਫੌਜ ਨੇ ਨਾਕਾਮ ਕਰ ਦਿੱਤਾ। ਅਖੀਰ ਪਾਕਿਸਤਾਨ ਨੂੰ ਜੰਗਬੰਦੀ ਕਰਨ ਲਈ ਮਜਬੂਰ ਹੋਣਾ ਪਿਆ।
The post CRPF ਦੇ ਜਵਾਨ ਨੇ ਪਾਕਿਸਤਾਨ ਨੂੰ ਭੇਜੀ ਦੇਸ਼ ਦੀ ਖੁਫੀਆ ਜਾਣਕਾਰੀ! NIA ਨੇ ਕੀਤਾ ਗ੍ਰਿਫ਼ਤਾਰ appeared first on Daily Post Punjabi.
source https://dailypost.in/news/national/crpf-jawan-sent-country/