DSP ਸਕਿਓਰਟੀ ਹੀ ਕਰਵਾਉਂਦਾ ਸੀ ਜੇਲ੍ਹ ਅੰਦਰ ਨਸ਼ਾ ਤਸਕਰੀ! ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਸੰਗਰੂਰ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੇ ਡੀਐੱਸਪੀ. ਸਕਿਓਰਿਟੀ ਦੀ ਭੂਮਿਕਾ ਵੀ ਸਾਹਮਣੇ ਆਈ ਹੈ, ਜਿਸ ਮਗਰੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਜੀਪੀ ਮੁਤਾਬਕ ਜਾਂਚ ਦੌਰਾਨ ਸੰਗਰੂਰ ਜੇਲ੍ਹ ਦੇ ਡੀਐੱਸ.ਪੀ. ਸਕਿਓਰਿਟੀ ਗੁਰਪ੍ਰੀਤ ਸਿੰਘ ਨੂੰ ਜੇਲ੍ਹ ਦੇ ਅੰਦਰ ਤਸਕਰੀ ਸਰਗਰਮੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਗਿਆ ਹੈ ਕਿ ਉਹ ਕੰਪਲੈਕਸ ਵਿਚ ਡਰੱਗਸ ਤੇ ਮੋਬਾਈਲ ਫੋਨ ਦੀ ਤਸਕਰੀ ਵਿਚ ਸਰਗਰਮ ਤੌਰ ‘ਤੇ ਸ਼ਾਮਲ ਪਾਇਆ ਗਿਆ ਸੀ ਅਤੇ ਆਪਣੇ ਪਰਿਵਾਰ ਦੇ ਮੈਂਬਰਾਂ ਨਾਲ ਜੁੜੇ UPI ਖਾਤਿਆਂ ਰਾਹੀਂ ਭੁਗਤਾਨ ਕਰਵਾ ਰਿਹਾ ਸੀ।

ਸੰਗਰੂਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਤਫਤੀਸ਼ ਦੌਰਾਨ ਪਤਾ ਲੱਗਾ ਕਿ ਜੇਲ੍ਹ ਦੇ ਤਿੰਨ ਕੈਦੀਆਂ ਦਾ ਲਗਭਗ ਇੱਕ ਮਹੀਨੇ ਪਹਿਲਾਂ ਸੰਗਰੂਰ ਜੇਲ੍ਹ ਦੇ ਡੀਐੱਸ.ਪੀ. ਸਕਿਓਰਿਟੀ ਨਾਲ ਤਾਲਮੇਲ ਹੋਇਆ ਸੀ, ਜਿਨ੍ਹਾਂ ਦੇ ਰਿਸ਼ਤੇਦਾਰ ਨੇ ਡੀਐੱਸ.ਪੀ. ਨੂੰ ਕੈਸ਼ ਨਕਦੀ 40,000 ਰੁਪਏ ਤੇ UPI ਰਾਹੀਂ 26,000 ਰੁਪਏ ਭੇਜੇ, ਜਿਸ ਦੇ ਬਦਲੇ ਵਿਚ ਉਸ ਨੇ ਕੈਦੀਆਂ ਨੂੰ 2 ਮੋਬਾਈਲ ਫੋਨ ਤੇ 25 ਗ੍ਰਾਮ ਹੈਰੋਇਨ ਜੇਲ੍ਹ ਵਿਚ ਮੁਹੱਈਆ ਕਰਵਾਈ ਸੀ। ਉਨ੍ਹਾਂ ਕਿਹਾ ਕਿ ਡੀਐੱਸਪੀ ਨੂੰ ਗ੍ਰਿਫਤਾਰ ਕਰਕੇ ਬਰਨਾਲਾ ਜੇਲ੍ਹ ਭੇਜਿਆ ਗਿਆ ਹੈ।


ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਇਸ ਦੀ ਜਾਣਕਾਰੀ ਦਿੱਤੀ ਕਿ ਸੰਗਰੂਰ ਜੇਲ੍ਹ ਦੀ ਚੈਕਿੰਗ ਦੌਰਾਨ, ਪੁਲਿਸ ਨੇ 9 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ ਅਤੇ ਹੋਰ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਕੀਤੀਆਂ। ਇਸ ਮਾਮਲੇ ਵਿਚ 8 ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਾ ਸੀ। ਸ਼ੁਰੂਆਤੀ ਜਾਂਚ ਵਿੱਚ ਚੌਥੇ ਦਰਜੇ ਦੇ ਕਰਮਚਾਰੀ ਪ੍ਰਸ਼ਾਂਤ ਮਜੂਮਦਾਰ ਦੀ ਭੂਮਿਕਾ ਵੀ ਸਾਹਮਣੇ ਆਈ ਸੀ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮਨਪ੍ਰੀਤ ਸਿੰਘ ਨਾਲ ਜੁੜਿਆ ਹੋਇਆ ਹੈ ਜੋ ਅੰਮ੍ਰਿਤਸਰ ਤੋਂ ਤਸਕਰੀ ਕਰਦੇ ਫੜਿਆ ਗਿਆ ਸੀ। ਗੁਰਵਿੰਦਰ ਸਿੰਘ ਦਾ ਸਾਥੀ ਕੈਦੀ ਇਸ ਸਮੇਂ ਸੰਗਰੂਰ ਜੇਲ੍ਹ ਵਿੱਚ ਬੰਦ ਹੈ। ਪੁਲਿਸ ਨੇ ਮਨਪ੍ਰੀਤ ਸਿੰਘ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ, 5.5 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਗਲੌਕ ਪਿਸਤੌਲ ਬਰਾਮਦ ਕੀਤਾ ਹੈ।

ਇਹ ਵੀ ਪੜ੍ਹੋ : ਓਲੰਪੀਅਨ ਨੀਰਜ ਚੋਪੜਾ ਨੂੰ ਮਿਲਿਆ ਵੱਡਾ ਸਨਮਾਨ, ਟੈਰੀਟੋਰੀਅਲ ਆਰਮੀ ‘ਚ ਬਣੇ ਲੈਫਟੀਨੈਂਟ ਕਰਨਲ

ਡੀਜੀਪੀ ਨੇ ਕਿਹਾ ਕਿ ਅਸੀਂ ਅਪਰਾਧਕ ਅਨਸਰਾਂ ਦੇ ਨਾਲ ਕਿਸੇ ਵੀ ਤਰ੍ਹਾਂ ਦੇ ਅੰਦਰੂਨੀ ਸਮਝੌਤੇ ਜਾਂ ਮਿਲੀਭੁਗਤ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ ਲਈ ਵਚਨਬੱਧ ਹਾਂ। ਕਿਸੇ ਵੀ ਵਿਅਕਤੀ ਨੂੰ- ਚਾਹੇ ਉਸ ਦਾ ਅਹੁਦਾ ਕੁਝ ਵੀ ਹੋਵੇ- ਨਾਜਾਇਜ਼ ਸਰਗਰਮੀਆਂ ਵਿਚ ਸ਼ਾਮਲ ਪਾਏ ਜਾਣ ‘ਤੇ ਬਖਸ਼ਿਆ ਨਹੀਂ ਜਾਵੇਗਾ। ਅਜੇ ਵੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

The post DSP ਸਕਿਓਰਟੀ ਹੀ ਕਰਵਾਉਂਦਾ ਸੀ ਜੇਲ੍ਹ ਅੰਦਰ ਨਸ਼ਾ ਤਸਕਰੀ! ਪੁਲਿਸ ਨੇ ਕੀਤੇ ਵੱਡੇ ਖੁਲਾਸੇ appeared first on Daily Post Punjabi.



Previous Post Next Post

Contact Form