ਭਾਰਤ ਨੇ ਪਾਕਿਸਤਾਨ ਵਿੱਚ ਆਪ੍ਰੇਸ਼ਨ ਸਿੰਦੂਰ ਰਾਹੀਂ ਕਈ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਹੈ। ਭਾਰਤ ਦੇ ਇਸ ਹਵਾਈ ਹਮਲੇ ਤੋਂ ਬਾਅਦ ਦੁਸ਼ਮਣ ਦੇਸ਼ ਘਬਰਾਇਆ ਹੋਇਆ ਹੈ। ਇਸੇ ਵਿਚਾਲੇ ਪਾਕਿਸਤਾਨ ਵੱਲੋਂ ਬੀਤੀ ਰਾਤ ਭਾਰਤ ‘ਤੇ ਮਿਜ਼ਾਈਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ, ਭਾਰਤ ਨੇ ਇਸ ਕੋਸ਼ਿਸ਼ ਦਾ ਢੁਕਵਾਂ ਜਵਾਬ ਦਿੱਤਾ ਹੈ ਅਤੇ ਹਮਲੇ ਨੂੰ ਨਾਕਾਮ ਕਰ ਦਿੱਤਾ ਹੈ।
ਪਾਕਿਸਤਾਨ ਵੱਲੋਂ ਪੰਜਾਬ ਸਣੇ ਭਾਰਤ ਦੇ 15 ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਨਿਸ਼ਾਨਾ ਬਣਾਇਆ ਗਿਆ। ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵੀ ਪਾਕਿਸਤਾਨ ਦੇ ਨਿਸ਼ਾਨੇ ‘ਤੇ ਸੀ।
ਪੀਆਈਬੀ ਵੱਲੋਂ ਵੀਰਵਾਰ ਦੁਪਹਿਰ ਨੂੰ ਜਾਰੀ ਕੀਤੇ ਗਏ ਇੱਕ ਬਿਆਨ ਮੁਤਾਬਕ 7 ਅਤੇ 8 ਮਈ ਦੀ ਵਿਚਕਾਰਲੀ ਰਾਤ ਨੂੰ ਪਾਕਿਸਤਾਨ ਨੇ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ। ਇਨ੍ਹਾਂ ਵਿੱਚ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਲ, ਫਲੋਦੀ ਅਤੇ ਭੁਜ ਸ਼ਾਮਲ ਹਨ। ਪਾਕਿਸਤਾਨ ਨੇ ਡਰੋਨ ਅਤੇ ਮਿਜ਼ਾਈਲਾਂ ਰਾਹੀਂ ਇਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ, ਕਾਊਂਟਰ ਯੂਏਐਸ ਅਤੇ ਹਵਾਈ ਰੱਖਿਆ ਪ੍ਰਣਾਲੀਆਂ ਦੀ ਮਦਦ ਨਾਲ, ਭਾਰਤ ਨੇ ਇਨ੍ਹਾਂ ਹਮਲਿਆਂ ਨੂੰ ਬੇਅਸਰ ਕਰ ਦਿੱਤਾ। ਹਮਲਿਆਂ ਨੂੰ ਬੇਅਸਰ ਕਰਨ ਤੋਂ ਬਾਅਦ ਮਲਬਾ ਬਰਾਮਦ ਕੀਤਾ ਗਿਆ। ਅੰਮ੍ਰਿਤਸਰ ਦੇ ਚਾਰ ਪਿੰਡਾਂ ਵਿੱਚ ਵੀ ਮਿਜ਼ਾਈਲ ਦੇ ਅਵਸ਼ੇਸ਼ ਮਿਲੇ ਹਨ, ਜਿਨ੍ਹਾਂ ਨੂੰ ਫੌਜ ਨੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਾਕਿਸਤਾਨੀ ਫੌਜ ਨੇ ਡਰੋਨ ਅਤੇ ਮਿਜ਼ਾਈਲਾਂ ਨਾਲ ਭਾਰਤੀ ਸ਼ਹਿਰਾਂ ਜਿਵੇਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਆਦਿ ‘ਤੇ ਹਮਲਾ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਸੀ। ਪਾਕਿਸਤਾਨ ਨੇ ਆਦਮਪੁਰ, ਪਠਾਨਕੋਟ, ਬਠਿੰਡਾ, ਚੰਡੀਗੜ੍ਹ ਵਿਖੇ ਸਥਿਤ ਫੌਜੀ ਟਿਕਾਣਿਆਂ ‘ਤੇ ਵੀ ਹਮਲਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ, ਪਰ ਸਾਰੇ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਗਿਆ। ਇਸ ਤੋਂ ਬਾਅਦ, ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ ਅਤੇ ਪਾਕਿਸਤਾਨ ਦੇ ਕਈ ਸਥਾਨਾਂ ‘ਤੇ ਮੌਜੂਦ ਹਵਾਈ ਡਿਫੈਂਸ ਰਡਾਰ ਸਿਸਟਮ ਨੂੰ ਨਿਸ਼ਾਨਾ ਬਣਾਇਆ।
ਇਹ ਵੀ ਪੜ੍ਹੋ : ਅਜਨਾਲਾ ‘ਚ ਸਾਢੇ 10 ਘੰਟੇ ਰੋਜ਼ਾਨਾ ਬੰਦ ਰਹਿਣਗੀਆਂ ਬੱਤੀਆਂ, ਬਲੈਕਆਊਟ ਦੇ ਹੁਕਮ ਜਾਰੀ
ਭਾਰਤ ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ ਦੇ ਸਭ ਤੋਂ ਵੱਡੇ ਸ਼ਹਿਰ ਲਾਹੌਰ ਵਿੱਚ ਇਸ ਦਾ ਬਹੁਤ ਨੁਕਸਾਨ ਹੋਇਆ ਹੈ। ਭਾਰਤ ਨੇ ਲਾਹੌਰ ਵਿੱਚ ਪਾਕਿਸਤਾਨ ਦੇ ਏਅਰ ਡਿਫੈਂਸ ਸਿਸਟਮ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਹੈ। ਇਸ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
The post PAK ਵੱਲੋਂ ਪੰਜਾਬ ਸਣੇ ਭਾਰਤ ਦੇ 15 ਫੌਜੀ ਟਿਕਾਣਿਆਂ ‘ਤੇ ਹਮਲੇ ਦੀ ਕੋਸ਼ਿਸ਼, ਫੌਜ ਨੇ ਕੀਤੀ ਨਾਕਾਮ appeared first on Daily Post Punjabi.