ਪੰਜਾਬ ਸਰਕਾਰ ਨੇ ਇੱਕ ਪ੍ਰਸ਼ਾਸਕੀ ਹੁਕਮ ਜਾਰੀ ਕਰਕੇ ਪੁਲਿਸ ਵਿਭਾਗ ਵਿੱਚ ਇੱਕ ਮਹੱਤਵਪੂਰਨ ਤਬਾਦਲਾ ਕੀਤਾ ਹੈ। ਜਾਰੀ ਕੀਤੇ ਗਏ ਹੁਕਮਾਂ ਤਹਿਤ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਕੀਤੇ ਗਏ ਐਸਐਸਪੀ ਵਰਿੰਦਰ ਸਿੰਘ ਬਰਾੜ ਦੀ ਥਾਂ ਇੱਕ ਨਵੇਂ ਐਸਐਸਪੀ ਦੀ ਨਿਯੁਕਤੀ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ ਗੁਰਮੀਤ ਸਿੰਘ ਨੂੰ ਫਾਜ਼ਿਲਕਾ ਵਿੱਚ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਪੀਪੀਐਸ, ਜੋ ਇਸ ਸਮੇਂ ਜ਼ੋਨਲ ਏਆਈਜੀ, ਸੀਆਈਡੀ, ਪਟਿਆਲਾ ਵਜੋਂ ਕੰਮ ਕਰ ਰਹੇ ਸਨ, ਹੁਣ ਫਾਜ਼ਿਲਕਾ ਜ਼ਿਲ੍ਹੇ ਦੇ ਐਸਐਸਪੀ ਦੀ ਜ਼ਿੰਮੇਵਾਰੀ ਸੰਭਾਲਣਗੇ। ਅਧਿਕਾਰੀ ਨੂੰ ਤੁਰੰਤ ਨਵੇਂ ਅਹੁਦੇ ਦਾ ਚਾਰਜ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਰੇਚਲ ਗੁਪਤਾ ਨੇ ਛੱਡਿਆ Miss Grand International ਦਾ ਤਾਜ! ਪੋਸਟ ‘ਚ ਲਾਏ ਵੱਡੇ ਦੋਸ਼
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਵੱਡੇ ਪੱਧਰ ‘ਤੇ ਮੁਹਿੰਮ ਚਲਾ ਰਹੀ ਹੈ। ਇਸ ਸਬੰਧ ਵਿੱਚ, ਹਾਲ ਹੀ ਵਿੱਚ ਫਾਜ਼ਿਲਕਾ ਦੇ ਐਸਐਚਓ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਇਸ ਮਾਮਲੇ ਵਿੱਚ ਫਾਜ਼ਿਲਕਾ ਦੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
The post ਫਾਜ਼ਿਲਕਾ ਨੂੰ ਮਿਲਿਆ ਨਵਾਂ SSP, ਸਰਕਾਰ ਵੱਲੋਂ ਤਬਾਦਲੇ ਦੇ ਹੁਕਮ ਜਾਰੀ appeared first on Daily Post Punjabi.