ਬੇਂਗਲੁਰੂ ਸਟੇਡੀਅਮ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 11, PM ਮੋਦੀ ਨੇ ਜਤਾਇਆ ਦੁੱਖ

ਆਰਸੀਬੀ ਦੀ ਜਿੱਤ ਦੇ ਜਸ਼ਨ ਦੌਰਾਨ ਬੈਂਗਲੁਰੂ ਦੇ ਚਿੰਨਾਸਵਾਮੀ ਕ੍ਰਿਕਟ ਸਟੇਡੀਅਮ ਦੇ ਬਾਹਰ ਹੋਈ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਤੱਕ ਪਹੁੰਚ ਗਈ ਹੈ। ਇਸ ਘਟਨਾ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦਾ ਕਹਿਣਾ ਹੈ ਕਿ ਸਟੇਡੀਅਮ ਦੀ ਸਮਰੱਥਾ 35 ਹਜ਼ਾਰ ਹੈ, ਪਰ ਲੋਕਾਂ ਦੀ ਗਿਣਤੀ 2 ਤੋਂ 3 ਲੱਖ ਤੱਕ ਪਹੁੰਚ ਗਈ ਸੀ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਂਗਲੁਰੂ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਇਸ ਦੁਖਦਾਈ ਘਟਨਾ ਬਾਰੇ ਪ੍ਰਧਾਨ ਮੰਤਰੀ ਮੋਦੀ ਦਾ ਬਿਆਨ ਆਇਆ ਹੈ। ਉਨ੍ਹਾਂ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਇਹ ਇੱਕ ਦੁਖਦਾਈ ਸਮਾਂ ਹੈ, ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”

ਇਹ ਵੀ ਪੜ੍ਹੋ : ਅੱਖਾਂ ਨੂੰ Healthy ਬਣਾਉਣ ਲਈ ਕਰੋ ਇਹ 3 ਯੋਗ ਆਸਣ, ਬੁਢਾਪੇ ‘ਚ ਵੀ ਨਹੀਂ ਲੱਗਣਗੀਆਂ ਐਨਕਾਂ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਇਸ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਹ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਨ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜ਼ਖਮੀਆਂ ਲਈ ਮੁਫ਼ਤ ਇਲਾਜ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਟੇਡੀਅਮ ਦੀ ਸਮਰੱਥਾ 35 ਹਜ਼ਾਰ ਹੈ, ਪਰ ਜਸ਼ਨ ਵਿੱਚ ਸ਼ਾਮਲ ਹੋਣ ਲਈ 2 ਤੋਂ 3 ਲੱਖ ਲੋਕ ਪਹੁੰਚੇ ਸਨ। ਇਸ ਕਾਰਨ ਸਥਿਤੀ ਕਾਬੂ ਤੋਂ ਬਾਹਰ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

The post ਬੇਂਗਲੁਰੂ ਸਟੇਡੀਅਮ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਹੋਈ 11, PM ਮੋਦੀ ਨੇ ਜਤਾਇਆ ਦੁੱਖ appeared first on Daily Post Punjabi.



source https://dailypost.in/news/national/death-toll-in-bengaluru/
Previous Post Next Post

Contact Form