‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹੁਣ ਦਾ ਕੰਮ ਜਾਰੀ ਹੈ। ਇਸੇ ਤਹਿਤ ਮਲੌਦ ਵਿਖੇ ਇਕ ਨਸ਼ਾ ਤਸਕਰ ਦੇ ਘਰ ‘ਤੇ ਪੀਲਾ ਪੰਜਾ ਚਲਾਇਆ ਗਿਆ। ਨਗਰ ਪੰਚਾਇਤ ਮਲੌਦ ਵੱਲੋਂ ਈ.ਓ. ਹਰਨਰਿੰਦਰ ਸਿੰਘ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਐਸ.ਪੀ. ਤੇਜਵੀਰ ਸਿੰਘ ਹੁੰਦਲ ਦੀ ਅਗਵਾਈ ਹੇਠ ਅਮਰੀਕ ਸਿੰਘ ਪੁੱਤਰ ਬਲਦੇਵ ਸਿੰਘ ਦੇ ਘਰ ਨੂੰ ਢਾਹ ਦਿੱਤਾ ਗਿਆ।
ਮੁਲਜ਼ਮ ਖਿਲਾਫ ਥਾਣਾ ਮਲੌਦ ਵਿਚ 3 ਭੁੱਕੀ ਤੇ ਅਫੀਮ ਦੇ ਪਰਚੇ ਦਰਜ ਹਨ। ਹੁਣੇ ਜਿਹੇ ਉਹ ਇਕ ਮਾਮਲੇ ਵਿਚ ਜ਼ਮਾਨਤ ‘ਤੇ ਰਿਹਾਅ ਹੋਇਆ ਹੈ। ਜਾਂਚ ਵਿਚ ਪਤਾ ਲੱਗਾ ਕਿ ਮੁਲਜ਼ਮ ਨੇ ਨਗਰ ਪੰਚਾਇਤ ਮਲੌਦ ਦੀ ਜ਼ਮੀਨ ‘ਤੇ ਨਾਜਾਇਜ਼ ਨਿਰਮਾਣ ਕੀਤਾ ਸੀ। ਪੰਚਾਇਤ ਦੇ ਕਈ ਨੋਟਿਸਾਂ ਦੇ ਬਾਵਜੂਦ ਮੁਲਜ਼ਮ ਦੇ ਪਰਿਵਾਰ ਨੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਇਸ ਦੇ ਬਾਅਦ ਨਗਰ ਪੰਚਾਇਤ ਨੇ ਪੁਲਿਸ ਤੋਂ ਮਦਦ ਮੰਗੀ। ਐੱਸਐੱਸਪੀ ਦੇ ਹੁਕਮ ‘ਤੇ ਪੁਲਿਸ ਦੀ ਮੌਜੂਦਗੀ ਵਿਚ ਘਰ ਨੂੰ ਢਾਹ ਦਿੱਤਾ ਗਿਆ। ਐੱਸਪੀ ਹੁੰਦਲ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਦੇ ਕਾਰੋਬਾਰ ਨੂੰ ਖਤਮ ਕਰਨ ਲਈ ਦ੍ਰਿੜ੍ਹ ਸੰਕਪਲ ਹੈ। ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।
ਇਹ ਵੀ ਪੜ੍ਹੋ : ਜਲ ਵਿਵਾਦ ‘ਤੇ ਜੰਮੂ-ਕਸ਼ਮੀਰ ਦੇ CM ਬੋਲੇ-‘ਅਸੀਂ ਪੰਜਾਬ ਨੂੰ ਪਾਣੀ ਕਿਉਂ ਦੇਈਏ, ਪੰਜਾਬ ਕੋਲ ਪਹਿਲਾਂ ਹੀ ਬਹੁਤ ਪਾਣੀ ਹੈ’
ਮੁਲਜ਼ਮ ਅਜੇ ਉਹ 2 ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਮਲੌਦ ਦੇ ਵਾਰਡ ਨੰਬਰ 2 ਵਿਚ ਇਹ ਘਰ ਢਾਹਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਘਰ ‘ਤੇ ਨਾਜਾਇਜ਼ ਕਬਜ਼ਾ ਕਰਕੇ ਬੈਠਾ ਹੋਇਆ ਸੀ। ਇਸ ਮੁਹਿੰਮ ਵਿਚ ਡੀਐੱਸਪੀ ਹੇਮੰਤ ਮਲਹੋਤਰਾ, ਐੱਸਐੱਚਓ ਸਤਨਾਮ ਸਿੰਘ ਤੇ ਨਗਰ ਪੰਚਾਇਤ ਅਧਿਕਾਰੀ ਮੌਜੂਦ ਸਨ। ਪੁਲਿਸ ਨੇ ਸਥਾਨਕ ਲੋਕਾਂ ਨੂੰ ਭਰੋਸਾ ਦਿੱਤਾ ਕਿ ਨਸ਼ਾ ਵਿਕ੍ਰੇਤਾਵਾਂ ‘ਤੇ ਉਨ੍ਹਾਂ ਦੇ ਸਮਰਥਕਾਂ ਉਤੇ ਸਖਤ ਕਾਰਵਾਈ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੀ ਕਾਰਵਾਈ, 2 ਦਿਨ ਪਹਿਲਾਂ ਜੇਲ੍ਹ ਤੋਂ ਆਏ ਤਸਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ appeared first on Daily Post Punjabi.