ਨਸ਼ੇ ਨੇ ਪੰਜਾਬ ’ਚ ਇਸ ਕਦਰ ਆਪਣੇ ਪੈਰ ਪਸਾਰ ਲਏ ਹਨ ਕਿ ਲਗਾਤਾਰ ਨੌਜਵਾਨ ਇਸ ਨਸ਼ੇ ਦਾ ਸ਼ਿਕਾਰ ਹੋ ਰਹੇ ਨੇ ਅਤੇ ਆਪਣੀ ਜ਼ਿੰਦਗੀਆਂ ਨੂੰ ਖਤਮ ਕਰ ਰਹੇ ਹਨ । ਹੁਣ ਤਾਜ਼ਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ 25 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ, ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਲੈਣਾ ਦੱਸਿਆ ਜਾ ਰਿਹਾ ਹੈ ।
ਮ੍ਰਿਤਕ ਨੌਜਵਾਨ ਦੀ ਪਛਾਣ ਸਾਗਰ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹੈ। ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਦੀ ਭੇਂਟ ਚੜ੍ਹਿਆ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ‘ਤੇ ਵੱਡੇ ਸਵਾਲ ਚੁੱਕੇ ਜਾ ਰਹੇ ਹਨ ਕਿ ਇਥੇ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਪ੍ਰਸ਼ਾਸਨ ਵੱਲੋਂ ਨਸ਼ੇ ਵੇਚਣ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕੇ ਜਾ ਰਹੇ ਹਨ। ਇਲਾਕੇ ’ਚ ਸ਼ਰੇਆਮ ਨਸ਼ੀਲੀ ਗੋਲੀਆਂ ਵਿਕ ਰਹੀਆਂ ਹਨ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਇਨ੍ਹਾਂ ਨਸ਼ੇ ਨੂੰ ਵੇਚਣ ਵਾਲੇ ਸੌਦਾਗਰਾਂ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਕਾਰਨ ਨੌਜਵਾਨ ਇਸ ਨਸ਼ੇ ਦੀ ਦਲ-ਦਲ ’ਚ ਫੱਸਦੇ ਜਾ ਰਹੇ ਹਨ।
ਇਹ ਵੀ ਪੜ੍ਹੋ : ਅਹਿਮਦਾਬਾਦ ਪਲੇਨ ਕ੍ਰੈ/ਸ਼, 10 ਮਿੰਟ ਦੀ ਦੇਰ ਬਣੀ ਵਰਦਾਨ, ਫਲਾਈਟ ਛੁੱਟਣ ਦਾ ਔਰਤ ਮਨਾ ਰਹੀ ਸ਼ੁਕਰ
ਦੱਸ ਦੇਈਏ ਕਿ ਮ੍ਰਿਤਕ ਨੌਜਵਾਨ 2 ਸਾਲ ਦੀ ਬੱਚੀ ਦਾ ਪਿਤਾ ਸੀ ਤੇ ਵਿਧਵਾ ਮਾਂ ਦਾ ਵੀ ਸਹਾਰਾ ਸੀ। ਹੁਣ ਬੇਬਸ ਮਾਂ ਵੱਲੋਂ ਮਦਦ ਦੀ ਲਗਾਈ ਗੁਹਾਰ ਗਈ ਹੈ। ਉਸ ਦਾ ਕਹਿਣਾ ਹੈ ਕਿ ਸਰਕਾਰ ਨੂੰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
The post ਬਟਾਲਾ : ਨਸ਼ੇ ਦੀ ਭੇਂਟ ਚੜ੍ਹਿਆ ਇਕ ਹੋਰ ਨੌਜਵਾਨ, ਓਵਰਡੋਜ਼ ਕਾਰਨ ਮਾਸੂਮ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ appeared first on Daily Post Punjabi.