ਕਮਲ ਕੌਰ ਭਾਬੀ ਦੇ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਕਤਲਕਾਂਡ ਦੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅੰਮ੍ਰਿਤਪਾਲ ਖ਼ਿਲਾਫ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਇਹ LOC ਬਠਿੰਡਾ ਪੁਲਿਸ ਵਲੋਂ ਜਾਰੀ ਕੀਤਾ ਗਿਆ ਹੈ। ਏਅਰਪੋਰਟ ਤੇ ਬੰਦਰਗਾਹਾਂ ਸਣੇ ਵਿਦੇਸ਼ ਜਾਣ ਵਾਲੇ ਰਸਤਿਆਂ ‘ਤੇ ਨਜ਼ਰ ਰੱਖੀ ਜਾਵੇਗੀ ਤੇ ਮਹਿਰੋਂ ਦੇ ਵੱਖ-ਵੱਖ ਟਿਕਾਣਿਆਂ ਦੀ ਪੁਲਿਸ ਤਲਾਸ਼ ਕਰ ਰਹੀ ਹੈ।
ਦੱਸ ਦੇਈਏ ਕਿ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਲਾਸ਼ ਬਠਿੰਡਾ ਵਿੱਚ ਇੱਕ ਕਾਰ ਵਿੱਚੋਂ ਮਿਲੀ ਸੀ। ਕਮਲ ਕੌਰ ਭਾਬੀ ਲੁਧਿਆਣਾ ਦੀ ਰਹਿਣ ਵਾਲੀ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੰਗਲਵਾਰ ਸਵੇਰੇ 5:30 ਵਜੇ ਸੂਚਨਾ ਮਿਲੀ ਕਿ ਹਸਪਤਾਲ ਦੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ ‘ਤੇ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਉਮਰ ਲਗਭਗ 35 ਸਾਲ ਸੀ। ਪਹਿਲਾਂ ਤਾਂ ਲਾਸ਼ ਦੀ ਪਛਾਣ ਨਹੀਂ ਹੋ ਸਕੀ ਪਰ ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਇਹ ਲਾਸ਼ ਕਮਲ ਕੌਰ ਦੀ ਹੈ।
ਇਹ ਵੀ ਪੜ੍ਹੋ : ਓਮਾਨ ‘ਚ 2 ਮਹੀਨਿਆਂ ਤੋਂ ਫਸੀ ਕੁੜੀ ਪਰਤੀ ਘਰ, ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਵਤਨ ਵਾਪਸੀ
ਪੁਲਿਸ ਨੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਨਿਹੰਗ ਸਿੰਘ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸਾਥੀ ਦੱਸੇ ਜਾ ਰਹੇ ਹਨ। ਉਹ ਪਿਛਲੇ 3 ਸਾਲਾਂ ਤੋਂ ਸੋਸ਼ਲ ਮੀਡੀਆ ‘ਤੇ ਵਿਵਾਦਪੂਰਨ ਅਤੇ ਅਸ਼ਲੀਲ ਰੀਲਾਂ ਬਣਾ ਕੇ ਪੋਸਟ ਕਰ ਰਹੀ ਸੀ। ਇਸ ਕਰਕੇ ਅੰਮ੍ਰਿਤਪਾਲ ਮਹਿਰੋਂ ਵੱਲੋਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
The post ਕਮਲ ਕੌਰ ਭਾਬੀ ਕਤਲ ਮਾਮਲੇ ‘ਚ ਅੰਮ੍ਰਿਤਪਾਲ ਮਹਿਰੋਂ ਖਿਲਾਫ਼ ਵੱਡਾ ਐਕਸ਼ਨ, ਲੁੱਕ ਆਊਟ ਨੋਟਿਸ ਜਾਰੀ appeared first on Daily Post Punjabi.