ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਲੈ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸੁਣਨ ਨੂੰ ਮਿਲਦੀ ਹੈ। ਤਾਜ਼ਾ ਮਾਮਲਾ ਆਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕੀ ਹਾਦਸੇ ਵਿਚ ਮੌਤ ਹੋ ਜਾਣ ਦੀ ਖਬਰ ਹੈ।
ਤਰਨਤਾਰਨ ਦੇ ਪਿੰਡ ਰਾਮ ਖਾਰਾ ਦੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਦਰਦਨਾਕ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ ਤੇ ਉਹ ਆਸਟ੍ਰੇਲੀਆ ਵਿਚ ਟਰੱਕ ਚਲਾਉਣ ਦਾ ਕੰਮ ਕਰਦਾ ਸੀ। ਸਾਮਾਨ ਢੋਂਦੇ ਸਮੇਂ ਸੜਕ ‘ਤੇ ਉਸ ਦਾ ਟਰੱਕ ਪਲਟ ਗਿਆ ਤੇ ਟਰੱਕ ਵਿਚ ਅੱਗ ਲੱਗ ਗਈ। ਅਰਸ਼ਪ੍ਰੀਤ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੀ ਕਾਰਵਾਈ, 2 ਦਿਨ ਪਹਿਲਾਂ ਜੇਲ੍ਹ ਤੋਂ ਆਏ ਤ.ਸ.ਕਰ ਦੇ ਘਰ ‘ਤੇ ਚੱਲਿਆ ਪੀਲਾ ਪੰਜਾ
ਜਾਣਕਾਰੀ ਮੁਤਾਬਕ ਅਰਸ਼ਪ੍ਰੀਤ ਪੜ੍ਹਾਈ ਲਈ ਆਸਟ੍ਰੇਲੀਆ ਦੇ ਪਰਥ ਗਿਆ ਸੀ । ਜਦੋਂ ਤੋਂ ਪਰਿਵਾਰਕ ਮੈਂਬਰਾਂ ਨੂੰ ਅਰਸ਼ਪ੍ਰੀਤ ਦੀ ਮੌਤ ਦੀ ਖਬਰ ਮਿਲੀ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਪਰਿਵਾਰਕ ਮੈਂਬਰਾਂ ਦੀ ਪੰਜਾਬ ਸਰਕਾਰ ਤੋਂ ਅਪੀਲ ਹੈ ਕਿ ਅਰਸ਼ਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ ਤਾਂ ਜੋ ਹਿੰਦੂ ਰੀਤੀ-ਰਿਵਾਜਾਂ ਮੁਤਾਬਕ ਉਸ ਦਾ ਸਸਕਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
The post ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਟਰੱਕ ਨੂੰ ਅੱਗ ਲੱਗਣ ਕਾਰਨ ਗਈ ਜਾਨ appeared first on Daily Post Punjabi.