ਕੇਂਦਰੀ ਜੇਲ੍ਹ ਵਿਚ ਇਕ ਮਾਮਲੇ ਵਿਚ ਬੰਦ ਹਵਾਲਾਤੀ ਦੀ ਸ਼ੱਕੀ ਹਾਲਤ ‘ਚ ਮੌਤ ਹੋ ਗਈ ਜਿਸ ਦੀ ਪਛਾਣ ਸੁੱਖਾ ਰਾਮ ਉਮਰ 45 ਸਾਲ ਵਾਸੀ ਨੰਗਲ ਕਲਾਂ ਜ਼ਿਲ੍ਹਾ ਮਾਨਸਾ ਵਜੋ ਹੋਈ ਹੈ। ਪਰਿਵਾਰ ਨੇ ਜ਼ਿਲ੍ਹਾ ਪ੍ਰਸ਼ਾਸਨ ‘ਤੇ ਇਲਜ਼ਾਮ ਗਾਏ ਹਨ ਕਿ ਉਸ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਲਾਪ੍ਰਵਾਹੀ ਕਾਰਨ ਹੋਈ ਹੈ। ਭਰਾ ਨੇ ਕਿਹਾ ਕਿ ਇਕ ਦਿਨ ਪਹਿਲਾਂ ਹੀ ਸੁੱਖਾ ਰਾਮ ਨਾਲ ਗੱਲਬਾਤ ਹੋਈ ਤਾਂ ਸਭ ਕੁਝ ਠੀਕ ਸੀ। ਫਿਲਹਾਲ ਥਾਣਾ ਕੈਂਟ ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ। ਸ਼ਨੀਵਾਰ ਨੂੰ ਜੱਜ ਦੀ ਨਿਗਰਾਨੀ ਵਿਚ ਮ੍ਰਿਤਕ ਦਾ ਪੋਸਟਮਾਰਟਮ ਹੋਵੇਗਾ। ਰਿਪੋਰਟ ਆਉਣ ਦੇ ਬਾਅਦ ਹੀ ਮਾਮਲੇ ਵਿਚ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਸੁੱਖਾ ਰਾਮ ਖੂਨਦਾਨੀ ਸਨ ਤੇ ਉਹ 60 ਵਾਰ ਖੂਨਦਾਨ ਕਰ ਚੁੱਕੇ ਸਨ ਜਿਸ ਲਈ ਉਨ੍ਹਾਂ ਨੂੰ ਹਾਲ ਹੀ ਵਿਚ ਸੂਬੇ ਦੇ ਸਿਹਤ ਮੰਤਰੀ ਬਲਵੀਰ ਸਿੰਘ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਸਰਕਾਰੀ ਹਸਪਤਾਲ ਬਠਿੰਡਾ ਪਹੁੰਚੇ ਸੁੱਖਾ ਰਾਮ ਦੇ ਛੋਟੇ ਭਰਾ ਨੇ ਦੱਸਿਆ ਕਿ ਵੀਰਵਾਰ ਨੂੰ ਦੁਪਹਿਰ 3 ਵਜੇ ਦੇ ਲਗਭਗ ਉਸ ਦੀ ਭਰਾ ਸੁੱਖਾ ਨਾਲ ਡੇਢ ਮਿੰਟ ਜੇਲ੍ਹ ਤੋਂ ਟੈਲੀਫੋਨ ‘ਤੇ ਗੱਲ ਹੋਈ। ਮੈਂ ਉਸ ਦਾ ਹਾਲ-ਚਾਲ ਪੁੱਛਿਆ ਉਦੋਂ ਅਜਿਹੀ ਕੋਈ ਗੱਲ ਨਹੀਂ ਸੀ। ਉਸ ਨੇ ਬਸ ਇੰਨਾ ਕਿਹਾ ਸੀ ਕਿ ਉਹ ਠੀਕ ਹੈ। ਉਸ ਨੂੰ ਰਿਸ਼ਤੇਦਾਰ ਤੋਂ ਪਤਾ ਲੱਗਾ ਕਿ ਜੇਲ੍ਹ ਵਿਚ ਉਸ ਦੀ ਮੌਤ ਹੋ ਗਈ ਹੈ। ਰਾਤ 1 ਵਜੇ ਜੇਲ੍ਹ ਪ੍ਰਸ਼ਾਸਨ ਨੇ ਡੈੱਡ ਬਾਡੀ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ ਪਰ ਪਰਿਵਾਰ ਨੂੰ ਸ਼ੁੱਕਰਵਾਰ ਦੁਪਹਿਰ ਤੱਕ ਜੇਲ੍ਹ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਕੋਈ ਸੂਚਨਾ ਨਹੀਂ ਦਿੱਤੀ ਗਈ ਕਿ ਸੁੱਖਾ ਰਾਮ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਪੁਰੀ ‘ਚ ਜਗਨਨਾਥ ਰੱਥ ਯਾਤਰਾ ਦੌਰਾਨ ਮਚੀ ਭ.ਗ.ਦ/ੜ, 3 ਲੋਕਾਂ ਦੀ ਮੌ.ਤ, 50 ਜ਼ਖਮੀ
ਰਾਜੂ ਨੇ ਦੋਸ਼ ਲਗਾਇਆ ਕਿ ਉਸ ਦਾ ਭਰਾ ਠੀਕ ਸੀ, ਉਸ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੀ ਜਾਂਚ ਕਰਵਾਈ ਜਾਵੇ ਤੇ ਮੁਲਜ਼ਮਾਂ ਨੂੰ ਸਖਤ ਸਜਾ ਦਿੱਤੀ ਜਾਵੇ। ਉਸ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਉਸ ਦੇ ਭਰਾ ਨੂੰ ਇਕ ਮਾਮਲੇ ਵਿਚ ਸਾਜਿਸ਼ ਦੇ ਝੂਠੇ ਮਾਮਲੇ ਵਿਚ ਫਸਲਾਇਆ ਸੀ ਉਦੋਂ ਤੋਂ ਉਸ ਦਾ ਭਰਾ ਬਠਿੰਡਾ ਦੀ ਜੇਲ੍ਹ ਵਿਚ ਬੰਦ ਹੈ। ਦੂਜੇ ਪਾਸੇ ਇਸ ਸਬੰਧੀ ਥਾਣਾ ਕੈਂਟ ਦੇ ਐੱਸਐੱਚਓ ਦਲਜੀਤ ਸਿੰਘ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਹੀ ਲੱਗੇਗਾ। ਪੋਸਟਮਾਰਟਮ ਦੀ ਸਾਰੀ ਕਾਰਵਾਈ ਜੱਜ ਸਾਹਿਬ ਦੀ ਦੇਖ-ਰੇਖ ਵਿਚ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
The post ਕੇਂਦਰੀ ਜੇਲ੍ਹ ਬਠਿੰਡਾ ‘ਚ ਇਕ ਹਵਾਲਾਤੀ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਪਰਿਵਾਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਇਲਜ਼ਾਮ appeared first on Daily Post Punjabi.