ਪੰਜਾਬ ਵਿਚ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਇੱਕ ਹੋਰ ਨੈਟਵਰਕ ਖੰਨਾ ਪੁਲਿਸ ਨੇ ਬੇਨਕਾਬ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਨੇ ਬੱਸ ਰਾਹੀਂ ਹਥਿਆਰ ਲਿਆਉਂਦੇ ਹੋਏ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਦੋਸ਼ੀ ਹਰਪਾਲ ਸਿੰਘ ਪਿੰਡ ਦਿਆਲਗੜ੍ਹ ਬੁੱਟਰ ਸਿਵੀਆਂ, ਥਾਣਾ ਮਹਿਤਾ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਸਿਟੀ ਥਾਣਾ-2 ਖੰਨਾ ਦੇ ਪ੍ਰਿਸਟੀਨ ਮਾਲ ਦੇ ਸਾਹਮਣੇ ਹਾਈਟੈਕ ਨਾਕਾ ਲਾਇਆ ਹੋਇਆ ਸੀ। ਚੈੱਕ ਪੋਸਟ ‘ਤੇ ਇੱਕ ਮੁਖਬਰ ਦੀ ਸੂਚਨਾ ‘ਤੇ ਇੱਕ ਬੱਸ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਦੋਸ਼ੀ ਤੋਂ 32 ਬੋਰ ਦੇ 4 ਦੇਸੀ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਹੋਏ।
ਡੀਐਸਪੀ ਮੋਹਿਤ ਕੁਮਾਰ ਸਿੰਗਲਾ ਮੁਤਾਬਕ 29 ਮਈ ਨੂੰ ਕੀਤੀ ਗਈ ਇਸ ਗ੍ਰਿਫਤਾਰੀ ਤੋਂ ਬਾਅਦ ਦੋਸ਼ੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਉਸ ਦਾ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆਉਣ ਦਾ ਪਹਿਲਾ ਮੌਕਾ ਸੀ।
ਜਾਂਚ ਤੋਂ ਪਤਾ ਲੱਗਾ ਕਿ ਹਰਪਾਲ ਪਹਿਲਾਂ ਇੱਕ ਕਿਸਾਨ ਸੀ। ਬਾਅਦ ਵਿੱਚ ਉਹ ਹੋਰ ਕਮਾਉਣ ਲਈ ਟੈਕਸੀ ਡਰਾਈਵਰ ਬਣ ਗਿਆ ਅਤੇ ਇਸ ਦੌਰਾਨ ਉਹ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਦੇ ਸੰਪਰਕ ਵਿੱਚ ਆਇਆ। ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਹਥਿਆਰ ਵੇਚਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ।
ਇਹ ਵੀ ਪੜ੍ਹੋ : ਰਮਨ ਅਰੋੜਾ ਦੀ ਕੋਰਟ ‘ਚ ਹੋਈ ਪੇਸ਼ੀ, ਨਿਆਇਕ ਹਿਰਾਸਤ ‘ਚ ਪਹੁੰਚਿਆ ਵਿਧਾਇਕ
ਖੰਨਾ ਪੁਲਿਸ ਨੇ ਪਹਿਲਾਂ ਵੀ ਕਈ ਵਾਰ ਮੱਧ ਪ੍ਰਦੇਸ਼ ਨਾਲ ਜੁੜੇ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਮੁਤਾਬਕ ਪੰਜਾਬ ਵਿੱਚ ਆਉਣ ਵਾਲੇ ਜ਼ਿਆਦਾਤਰ ਗੈਰ-ਕਾਨੂੰਨੀ ਹਥਿਆਰ ਮੱਧ ਪ੍ਰਦੇਸ਼ ਤੋਂ ਆ ਰਹੇ ਹਨ। ਡੀਐਸਪੀ ਸਿੰਗਲਾ ਨੇ ਕਿਹਾ ਕਿ ਜਲਦੀ ਹੀ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
The post ਖੰਨਾ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਸਣੇ ਬੱਸ ‘ਚੋਂ ਫੜਿਆ ਤਸਕਰ, ਮੱਧ ਪ੍ਰਦੇਸ਼ ਤੋਂ ਹੋ ਰਹੀ ਸੀ ਸਪਲਾਈ appeared first on Daily Post Punjabi.