ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ, ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ

ਲੁਧਿਆਣਾ ਵਿਚ ਪੱਛਮੀ ਵਿਧਾਨ ਸਭਾ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। 14 ਉਮੀਦਵਾਰ ਚੋਣ ਮੈਦਾਨ ‘ਚ ਆਪਣੀ ਕਿਸਮਤ ਅਜ਼ਮਾ ਰਹੇ ਹਨ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ ਜਿਨ੍ਹਾਂ ਲਈ 194 ਵੋਟਰ ਕੇਂਦਰ ਬਣਾਏ ਗਏ ਹਨ। ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ। ਇਹ ਸੀਟ ਲਗਭਗ 4 ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਬਾਅਦ ਖਾਲੀ ਹੋਈ ਸੀ। ‘ਆਪ’ ਨੇ ਇਸ ਸੀਟ ‘ਤੇ ਆਪਣੇ ਰਾਜ ਸਭਾ ਸਾਂਸਦ ਸੰਜੀਵ ਅਰੋੜਾ ਨੂੰ ਮੈਦਾਨ ਵਿਚ ਉਤਾਰਿਆ ਹੈ।

ਇਹ ਵੀ ਪੜ੍ਹੋ : ਅਸਮਾਨ ਨੂੰ ਛੂਹੀਆਂ ਸੋਨੇ ਦੀਆਂ ਕੀਮਤਾਂ, ਚਾਂਦੀ ਨੇ ਵੀ ਬਣਾਇਆ ਰਿਕਾਰਡ, ਜਾਣੋ Gold-Silver ਦੇ ਨਵੇਂ ਰੇਟ

ਕਾਂਗਰਸ ਨੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਸ ਸੀਟ ਤੋਂ ਆਸ਼ੂ 2 ਵਾਰ ਵਿਧਾਇਕ ਰਹਿ ਚੁੱਕੇ ਹਨ। ਉਨ੍ਹਾਂ ਦਾ ਇਸ ਹਲਕੇ ਵਿਚ ਕਾਫੀ ਚੰਗਾ ਪ੍ਰਭਾਵ ਸੀ ਪਰ 2022 ਵਿਚ ਆਪ ਦੀ ਲਹਿਰ ਦੇ ਅੱਗੇ ਉਹ ਟਿਕ ਨਹੀਂ ਸਕੇ ਸਨ। ਸ਼੍ਰੋਮਣੀ ਅਕਾਲੀ ਦਲ ਨੇ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਬਣਾਇਆ ਹੈ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਵਾਲੀਆਂ ਉਪ ਚੋਣਾਂ ਵਿਚ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆਹੈ। ਪਾਰਟੀ ਦੀ ਕੇਂਦਰੀ ਚੋਣ ਸੰਮਤੀ ਨੇ ਉਨ੍ਹਾਂ ਦੇ ਨਾਂ ‘ਤੇ ਮੋਹਰ ਲਗਾਈ ਹੈ। ਜੀਵਨ ਗੁਪਤਾ ਦੋ ਵਾਰ ਸੂਬਾ ਭਾਜਪਾ ਦੇ ਜਨਰਲ ਸਕੱਤਰ ਰਹਿ ਚੁੱਕੇ ਹਨ।

The post ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ੁਰੂ ਹੋਈ ਵੋਟਿੰਗ, ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ appeared first on Daily Post Punjabi.



Previous Post Next Post

Contact Form