ਪੰਜਾਬ ਵਿਚ ਮਾਨਸੂਨ ਦੀ ਆਮਦ ਹੋ ਗਈ ਹੈ। ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਰਿਹਾ ਹੈ। ਦਿਨ ਵੇਲੇ ਹੀ ਹਨ੍ਹੇਰਾ ਛਾ ਗਿਆ ਹੈ। ਮੀਂਹ ਪੈਣ ਨਾਲ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਦੇ ਨਾਲ ਹੀ ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ।
ਦੱਸ ਦੇਈਏ ਕਿ ਪੰਜਾਬ ਭਰ ਵਿਚ ਮੌਸਮ ਨੇ ਕਰਵਟ ਲੈ ਲਈ ਹੈ ਜਿਸ ਦੇ ਚੱਲਦਿਆਂ ਇਕ ਵਾਰ ਫਿਰ ਤੋਂ ਹਵਾਵਾਂ ਚੱਲ ਰਹੀਆਂ ਹਨ ਤੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਇਸ ਸਬੰਧੀ ਭਵਿੱਖਬਾਣੀ ਕਰ ਦਿੱਤੀ ਗਈ ਸੀ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਪੰਜਾਬ ਵਿਚ 22 ਜੂਨ ਤੋਂ ਬਾਅਦ ਮੌਸਮ ਦਾ ਮਿਜਾਜ਼ ਬਦਲੇਗਾ, ਜੋ ਕਿ ਸੱਚ ਹੋਇਆ ਹੈ। ਹਾਲਾਂਕਿ ਤਾਪਮਾਨ ਵਿਚ ਗਿਰਾਵਟ ਜ਼ਰੂਰ ਦਰਜ ਕੀਤੀ ਗਈ ਹੈ।
ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿਖੇ ਅੱਜ ਭਾਰੀ ਮੀਂਹ ਪਿਆ ਹੈ। ਤੇਜ਼ ਹਵਾਵਾਂ ਵੀ ਚੱਲ ਰਹੀਆਂ ਹਨ ਤੇ ਇਸ ਦੇ ਨਾਲ ਹੀ ਦਿਨ ਦੇ ਸਮੇਂ ਹੀ ਹਨ੍ਹੇਰਾ ਛਾ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤਾਪਮਾਨ ਘਟਣਾ ਸ਼ੁਰੂ ਹੋਇਆ ਹੈ। ਅੰਮ੍ਰਿਤਸਰ ਵਿਚ ਵੀ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲੀਆਂ ਹਨ, ਜਿਸ ਕਰਕੇ ਲੋਕ ਰਾਹਤ ਭਰੀ ਸਾਹ ਲੈ ਰਹੇ ਹਨ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਮੌਸਮ ਦੇ ਬਦਲਦੇ ਮਿਜਾਜ਼ ਦਾ ਆਨੰਦ ਲੈ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
The post ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ, ਤੇਜ਼ ਹਵਾਵਾਂ ਨਾਲ ਪਿਆ ਭਾਰੀ ਮੀਂਹ, ਤਾਪਮਾਨ ‘ਚ ਆਈ ਗਿਰਾਵਟ appeared first on Daily Post Punjabi.